ਰਾਣਾ ਕੰਧੋਵਾਲੀਆ ਕਤਲ ਕੇਸ 'ਚ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਲਾਰੈਂਸ ਬਿਸ਼ਨੋਈ

ਰਾਣਾ ਕੰਧੋਵਾਲੀਆ ਕਤਲ ਕੇਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਹ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਮੁੱਖ ਸ਼ੱਕੀ ਹੈ। ਬਿਸ਼ਨੋਈ ਨੂੰ ਅੱਜ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚ ਪੇਸ਼ੀ ਲਈ ਅੰਮ੍ਰਿਤਸਰ ਅਦਾਲਤ ਵਿਚ ਲਿਆਂਦਾ ਗਿਆ...

ਰਾਣਾ ਕੰਧੋਵਾਲੀਆ ਕਤਲ ਕੇਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਹ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਮੁੱਖ ਸ਼ੱਕੀ ਹੈ। ਬਿਸ਼ਨੋਈ ਨੂੰ ਅੱਜ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚ ਪੇਸ਼ੀ ਲਈ ਅੰਮ੍ਰਿਤਸਰ ਅਦਾਲਤ ਵਿਚ ਲਿਆਂਦਾ ਗਿਆ। ਗੈਂਗਸਟਰ ਦਾ ਰਿਮਾਂਡ ਲੈਣ ਲਈ ਹੋਰਨਾਂ ਜ਼ਿਲ੍ਹਿਆਂ ਦੀ ਪੁਲੀਸ ਵੀ ਹਾਜ਼ਰ ਸੀ ਪਰ ਅਦਾਲਤ ਨੇ ਗੈਂਗਸਟਰ ਦਾ ਰਿਮਾਂਡ ਅੰਮ੍ਰਿਤਸਰ ਪੁਲੀਸ ਨੂੰ ਦੇ ਦਿੱਤਾ ਹੈ।

ਸੁਰੱਖਿਆ ਦੇ ਮੱਦੇਨਜ਼ਰ ਉਸ ਨੂੰ ਜਲਦੀ ਹੀ ਖਰੜ ਐਸਟੀਐਫ ਦੇ ਹੈੱਡਕੁਆਰਟਰ ਭੇਜ ਦਿੱਤਾ ਜਾਵੇਗਾ। ਬਿਸ਼ਨੋਈ ਨੂੰ ਬੀਤੀ ਰਾਤ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਲਿਆਂਦਾ ਗਿਆ। ਉਸ ਨੂੰ ਇੱਥੇ ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਤਹਿਤ ਰੱਖਿਆ ਗਿਆ ਸੀ। ਐਸ.ਐਸ.ਓ.ਸੀ. ਤੋਂ ਲੈ ਕੇ ਅਦਾਲਤ ਤੱਕ ਦੇ ਰਸਤੇ ਵਿਚ ਹਰ ਪਾਸੇ ਕਮਾਂਡੋ ਅਤੇ ਸਿਪਾਹੀ ਤਾਇਨਾਤ ਸਨ।


ਇਸ ਤੋਂ ਪਹਿਲਾਂ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ 28 ਜੂਨ ਨੂੰ ਅੰਮ੍ਰਿਤਸਰ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਸੀ। ਰਾਣਾ ਕੰਧੋਵਾਲੀਆ ਦਾ ਅੰਮਿ੍ਤਸਰ ਦੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਰਾਤ ਸਮੇਂ ਕਤਲ ਕਰ ਦਿੱਤਾ ਗਿਆ ਸੀ। ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗ ਰੌਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Get the latest update about RANA KANDHOWALIA, check out more about SIDHU MOOSEWALA MURDER, LAWRENCE BISHNOI, PUNJAB NEWS TODAY & PUNJAB NEWS

Like us on Facebook or follow us on Twitter for more updates.