ਡੇਰਾ ਪ੍ਰੇਮੀ ਦਾ ਕਤਲ : 2 ਪੰਜਾਬ ਤੇ 4 ਹਰਿਆਣਾ ਦੇ ਸਨ ਸ਼ੂਟਰ, ਪੁਲਿਸ ਜਾਂਚ 'ਚ ਖੁਲਾਸਾ

ਪੰਜਾਬ ਦੇ ਫਰੀਦਕੋਟ 'ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ ਸ਼ੂਟਰਾਂ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ...

ਫਰੀਦਕੋਟ - ਪੰਜਾਬ ਦੇ ਫਰੀਦਕੋਟ 'ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ ਸ਼ੂਟਰਾਂ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ 4 ਸ਼ੂਟਰ ਹਰਿਆਣਾ ਅਤੇ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਅਪਲੋਡ ਕੀਤੀ ਹੈ। ਫਿਲਹਾਲ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

ਫਰੀਦਕੋਟ, ਖਰੜ-ਬਲੌਂਗੀ ਵਿਚ ਰੇਡ
ਪੰਜਾਬ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਟੀਮਾਂ ਨੇ ਫਰੀਦਕੋਟ, ਖਰੜ, ਬਲੌਂਗੀ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਦੇ ਰਿਕਾਰਡ ਸਮੇਤ ਜ਼ਮਾਨਤ ’ਤੇ ਰਿਹਾਅ ਹੋਏ ਕੈਦੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਕਾਤਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

ਪਰਿਵਾਰ ਨੇ ਅੰਤਿਮ ਸੰਸਕਾਰ ਤੋਂ ਇਨਕਾਰ ਕਰ ਦਿੱਤਾ
ਦੂਜੇ ਪਾਸੇ ਪਰਿਵਾਰ ਨੇ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਸੰਸਕਾਰ ਨਾ ਕਰਨ ਦੀ ਗੱਲ ਕਹੀ ਹੈ। ਜਿੱਥੇ ਪੁਲਿਸ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਡੇਰਾ ਕਮੇਟੀ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਪੀੜਤ ਪਰਿਵਾਰ ਵਿਚ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਲਈ ਭਾਰੀ ਰੋਸ ਹੈ।

ਲਾਸ਼ ਚੌਰਾਹੇ ’ਤੇ ਰੱਖ ਕੇ ਪ੍ਰਦਰਸ਼ਨ ਦੀ ਚੇਤਾਵਨੀ
ਪ੍ਰਦੀਪ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਨੇ ਇਹ ਵੀ ਕਿਹਾ ਹੈ ਕਿ ਜੇਕਰ ਇਨਸਾਫ਼ ਵਿਚ ਦੇਰੀ ਹੋਈ ਤਾਂ ਉਹ ਪ੍ਰਦੀਪ ਦੀ ਲਾਸ਼ ਨੂੰ ਚੁਰਾਹੇ 'ਤੇ ਰੱਖਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਡੇਰੇ ਦੇ ਸਮਰਥਕ ਹਰਚਰਨ ਸਿੰਘ ਨੇ ਕਿਹਾ ਕਿ ਡੇਰਾ ਹਮੇਸ਼ਾ ਪੈਰੋਕਾਰਾਂ ਦੇ ਨਾਲ ਹੈ ਅਤੇ ਸਥਾਨਕ ਕਮੇਟੀ ਵੀ ਪਰਿਵਾਰ ਦੇ ਫੈਸਲੇ ਦੇ ਨਾਲ ਹੈ।

ਸੀਐਮ ਨੇ ਜਲਦ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਅਤੇ ਹੋਰਨਾਂ ਨੂੰ ਹਮਲਾਵਰਾਂ ਨੂੰ ਜਲਦੀ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ, ਪਰ ਪੰਜਾਬ ਪੁਲਿਸ ਵਿਭਾਗ ਦੇ ਸੀਆਈਡੀ ਵਿੰਗ ਅਤੇ ਮੁਖਬਰ ਤੰਤਰ ਨੂੰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਹੈ।

Get the latest update about Punjab News, check out more about Derapremi murder, Lawrence gang & Online Punjabi News

Like us on Facebook or follow us on Twitter for more updates.