ਸੀਐੱਮ ਮਾਨ ਨੂੰ ਵਿਧਾਇਕ ਕੁੰਵਰ ਪ੍ਰਤਾਪ ਨੇ ਲਿਖਿਆ ਖ਼ਤ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਤੇ ਸਹੀ ਢੰਗ ਨਾਲ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਹਲਕਾ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ਤ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕੇ ਹਨ।ਜਿਸ ਨਾਲ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖਦੀ ਨਜ਼ਰ ਆ ਰਹੀ ਹੈ। ਇਸ ਪੱਤਰ 'ਚ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਬਹਿਬਲ ਕਲਾਂ ...

ਅੰਮ੍ਰਿਤਸਰ ਹਲਕਾ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ਤ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕੇ ਹਨ।ਜਿਸ ਨਾਲ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖਦੀ ਨਜ਼ਰ ਆ ਰਹੀ ਹੈ। ਇਸ ਪੱਤਰ 'ਚ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਚਰਚਾ ਕਰਦਿਆਂ ਸੁਣਵਾਈ ਲਈ ਸਹੀ ਢੰਗ ਨਾਲ ਜਾਂਚ ਕਰਨ ਸੀ ਮੰਗ ਕੀਤੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਣ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਨੂੰ ਵੀ ਪੱਤਰ ਦੀ ਕਾਪੀ ਭੇਜੀ ਹੈ। 

 
ਜਾਣਕਾਰੀ ਮੁਤਾਬਿਕ ਵਿਧਾਇਕ ਕੁੰਵਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਦੋਸ਼ੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 20 ਮਈ 2022 ਨੂੰ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਇੱਕ ਪਾਸੇ ਸੈਸ਼ਨ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਸਿਵਲ ਲਿਟੀਗੇਸ਼ਨ ਦਾਇਰ ਕੀਤੀ ਗਈ ਹੈ, ਜੋ ਕਿ ਮੁਲਜ਼ਮਾਂ ਦੇ ਇਰਾਦਿਆਂ ਨੂੰ ਸਪੱਸ਼ਟ ਰੂਪ ਵਿੱਚ ਬਿਆਨ ਕਰ ਰਹੀ ਹੈ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਕੁਝ ਨਹੀਂ ਕੀਤਾ ਅਤੇ ਨਾ ਹੀ ਇਨ੍ਹਾਂ ਮਾਮਲਿਆਂ ਨੂੰ ਕਿਸੇ ਸਿੱਟੇ ਤੱਕ ਪਹੁੰਚਾਇਆ। ਇਸ ਲਈ ਪੰਜਾਬ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਵੇ।

ਜਿਕਰਯੋਗ ਹੈ ਕਿ ਤਤਕਾਲੀ ਸਰਕਾਰ ਦੇ ਰਵੱਈਏ ਅਤੇ ਸੱਤਾਧਾਰੀ ਪਾਰਟੀ ਦੇ ਚੱਲ ਰਹੇ ਗਠਜੋੜ ਨੂੰ ਦੇਖਦੇ ਹੋਏ 9 ਅਪ੍ਰੈਲ 2021 ਨੂੰ ਉਨ੍ਹਾਂ ਅਸਤੀਫਾ ਦੇ ਦਿੱਤਾ। ਕੁਝ ਸਮਾਂ ਪਹਿਲਾ ਵੀ ਕੁੰਵਰ ਵਿਜੈ ਪ੍ਰਤਾਪ ਨੇ ਇਸ ਮਾਮਲੇ ਨਾਲ ਜੁੜੀ ਇਕ ਪੋਸਟ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਸੀ ਜਿਸ 'ਚ ਉਸ ਅਧਿਕਾਰੀਆਂ ਤੇ ਦੋਸ਼ ਲਗਾਏ ਸਨ। ਹਾਲਾਂਕਿ ਇਸ ਪੋਸਟ ਨੂੰ ਬਾਅਦ ਚ ਐਡਿਕ ਕਰ ਦਿੱਤਾ ਗਿਆ ਸੀ।    

Get the latest update about behbal kalan case, check out more about kotkapura firing case, bhagwant mann, aap mla letter to cm & kunwar pratap letter to cm mann

Like us on Facebook or follow us on Twitter for more updates.