ਯੂਕੇ ਵਿੱਚ ਮਹਿੰਗਾਈ ਕਾਰਨ ਜੀਵਨ ਸੰਕਟ: ਵਿਦੇਸ਼ੀ ਵਿਦਿਆਰਥੀ ਹੋਏ ਬੇਘਰ, ਕਿਰਾਇਆ, ਖਾਣ-ਪੀਣ ਦੀ ਵਧੀ ਮੁਸੀਬਤ

ਯੂਕੇ 'ਚ ਵੀ ਇਸ ਵੇਲੇ ਮਹਿੰਗਾਈ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੇਸ਼ 'ਚ ਮਹਿੰਗਾਈ ਦਰ 9% ਤੱਕ ਜਿਸ ਨਾਲ ਵਿਦੇਸ਼ਾਂ ਤੋਂ ਪੜ੍ਹਨ ਲਈ ਆਏ ਵਿਦਿਆਰਥੀਆਂ ਦੇ ਸਾਹਮਣੇ ਜੀਵਨ ਸੰਕਟ ਪੈਦਾ ਹੋ ਗਿਆ ਹੈ...

ਯੂਕੇ 'ਚ ਵੀ ਇਸ ਵੇਲੇ ਮਹਿੰਗਾਈ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੇਸ਼ 'ਚ ਮਹਿੰਗਾਈ ਦਰ 9% ਤੱਕ ਜਿਸ ਨਾਲ ਵਿਦੇਸ਼ਾਂ ਤੋਂ ਪੜ੍ਹਨ ਲਈ ਆਏ ਵਿਦਿਆਰਥੀਆਂ ਦੇ ਸਾਹਮਣੇ ਜੀਵਨ ਸੰਕਟ ਪੈਦਾ ਹੋ ਗਿਆ ਹੈ। ਇਹ ਵਿਦਿਆਰਥੀ ਕਿਰਾਇਆ ਦੇਣ ਦੇ ਸਮਰੱਥ ਨਹੀਂ ਹਨ। ਇਨ੍ਹਾਂ ਕੋਲ ਰਹਿਣ ਖਾਣ-ਪੀਣ ਲਈ ਕੋਈ ਇੰਤਜ਼ਾਮ ਨਹੀਂ ਹਨ। ਜਿਹੜੇ ਵਿਦਿਆਰਥੀ ਆਪਣੇ ਰਿਸ਼ਤੇਦਾਰਾਂ ਦੇ ਘਰ ਠਹਿਰੇ ਹੋਏ ਸਨ, ਉਨ੍ਹਾਂ ਨੂੰ ਵੀ ਮਹਿੰਗਾਈ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਅਜਿਹੇ 'ਚ ਕੁਝ ਵਿਦਿਆਰਥੀ ਸੜਕ 'ਤੇ ਸੌਣ ਲਈ ਮਜਬੂਰ ਹਨ।

 ਇਨ੍ਹਾਂ ਵਿਦਿਆਰਥੀਆਂ 'ਚੋ ਕੁਝ ਆਪਣੇ ਦੋਸਤਾਂ ਨਾਲ ਰਹਿ ਰਹੇ ਹਨ, ਜਦੋਂ ਕਿ ਕੁਝ ਪਾਰਟ ਟਾਈਮ ਨੌਕਰੀਆਂ ਦੀ ਤਲਾਸ਼ ਕਰ ਰਹੇ ਹਨ ਤਾਂ ਜੋ ਉਹ ਆਪਣੇ ਲਈ ਵਧੀਆ ਘਰ ਵੀ ਲੱਭ ਸਕਣ। ਲਗਭਗ 12% ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਕੋਲ ਛੱਤ ਨਹੀਂ ਹੈ। 5.3% ਡਰਾਪ ਆਊਟ ਅਤੇ ਹਾਲ ਹੀ ਵਿੱਚ ਪਾਸ ਆਊਟ ਹੋਏ ਵਿਦਿਆਰਥੀ ਵੀ ਇਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਹਾਇਰ ਐਜੂਕੇਸ਼ਨ ਪਾਲਿਸੀ ਇੰਸਟੀਚਿਊਟ (HEAP) ਵਿੱਚ ਪ੍ਰਕਾਸ਼ਿਤ ਸਕਾਟਲੈਂਡ ਵਿੱਚ ਨੈਸ਼ਨਲ ਯੂਨੀਅਨ ਆਫ ਸਟੂਡੈਂਟਸ ਦੇ ਇੱਕ ਸਰਵੇਖਣ ਵਿੱਚ ਇਹ ਖੁਲਾਸਾ ਹੋਇਆ ਹੈ।


ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਇਸ ਗਰਮੀ ਵਿੱਚ ਯੂਨੀਵਰਸਿਟੀ ਵਿੱਚ ਪੜ੍ਹਨ ਲਈ ਸਭ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਿਪੋਰਟ ਮੁਤਾਬਕ ਇਸ ਸਾਲ ਵਧਦੀ ਮਹਿੰਗਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਖਾਣ-ਪੀਣ ਦੀਆਂ ਵਧੀਆਂ ਕੀਮਤਾਂ ਅਤੇ ਬਿਜਲੀ ਦੀਆਂ ਕੀਮਤਾਂ ਮੁਸੀਬਤ ਦਾ ਕਾਰਨ ਬਣ ਗਈਆਂ ਹਨ।

ਯੂਨੀਵਰਸਿਟੀ ਦੇ ਕਈ ਵਿਦਿਆਰਥੀਆਂ ਨੂੰ ਇਹ ਸਮੱਸਿਆ ਹੈ, ਪਰ ਯੂਨੀਵਰਸਿਟੀ ਵੱਲੋਂ ਇਨ੍ਹਾਂ ਵਿਦਿਆਰਥੀਆਂ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ। ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਆਪਣੇ ਵਾਧੂ ਖਰਚਿਆਂ ਲਈ ਵਧੇਰੇ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਡਨ ਮੈਟਰੋਪੋਲੀਟਨ ਯੂਨੀਵਰਸਿਟੀ ਦੇ ਪ੍ਰੋ. ਪੈਟਰਿਕ ਮੁਲੇਨਨ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਸੰਘਰਸ਼ਸ਼ੀਲ ਵਿਦਿਆਰਥੀਆਂ ਲਈ ਵਾਧੂ ਸਹਾਇਤਾ 'ਤੇ ਵਿਚਾਰ ਕਰਨਾ ਚਾਹੀਦਾ ਹੈ।
Get the latest update about homeless students in UK, check out more about UK inflation, inflation 9 increase in UK, student in UK & immigration news

Like us on Facebook or follow us on Twitter for more updates.