ਲੁਧਿਆਣਾ: ਪੰਜਾਬ 'ਚ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਹੋ ਰਹੀ ਕਾਰਵਾਈ 'ਚ ਲੁਧਿਆਣਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਲੁਧਿਆਣਾ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਕੋਲੋਂ 1 ਗ੍ਰਾਮ ਹੈਰੋਇਨ, 220 ਨਸ਼ੀਲੀਆਂ ਗੋਲੀਆਂ ਅਤੇ 47 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਕਾਰਵਾਈ ਦੇ ਦੌਰਾਨ ਇੱਕ ਮਹਿਲਾ ਤਸਕਰ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਕਰਕੇ ਗ੍ਰਿਫਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੱਤੀ
ਇਹ ਵੀ ਪੜ੍ਹੋ:- ਡਰੱਗ ਓਵਰਡੋਜ਼? PPA ਕਾਂਸਟੇਬਲ ਹਾਰ ਗਿਆ ਜ਼ਿੰਦਗੀ ਦੀ ਜੰਗ
ਜਾਣਕਾਰੀ ਦੇਂਦਿਆਂ ਥਾਣਾ ਸਦਰ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਅਨਵਰ ਮਸੀਹ ਨੂੰ ਨਸ਼ਾ ਤਸਕਰੀ ਦੀ ਸੂਚਨਾ ਮਿਲੀ ਸੀ। ਮਨਪ੍ਰੀਤ ਸਿੰਘ ਅਤੇ ਉਸ ਦਾ ਸਾਥੀ ਜਤਿੰਦਰ ਸਿੰਘ ਵਾਸੀ ਪਿੰਡ ਬੋਦਲਵਾਲਾ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ। ਇਹਨਾ ਦੋਨੋ ਤਸਕਰ ਪਿੰਡ ਸ਼ੇਰਪੁਰ ਕਲਾਂ ਸਥਿਤ ਇੱਕ ਸ਼ਰਾਬ ਦੇ ਠੇਕੇ ਕੋਲ ਆਪਣੀ ਇਨੋਵਾ ਕਾਰ ਵਿੱਚ ਬੈਠੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਮੌਕੇ ਤੇ ਦੋਵਾਂ ਮੁਲਜ਼ਮਾਂ ਨੂੰ 1 ਗ੍ਰਾਮ ਹੈਰੋਇਨ ਅਤੇ 210 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮੌਕੇ ਤੇ ਕਾਰ ਵੀ ਜ਼ਬਤ ਕੀਤੀ ਗਈ ਹੈ।
ਇਸੇ ਦੇ ਨਾਲ ਹੀ ਪੁਲੀਸ ਚੌਕੀ ਇੰਚਾਰਜ ਗੁਰਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਿੰਡ ਰੂਮੀ ਦੀ ਰਹਿਣ ਵਾਲੀ ਸਰਬਜੀਤ ਕੌਰ ਨੂੰ ਉਸ ਦੇ ਘਰ 'ਚ ਛਾਪੇਮਾਰੀ ਕਰਕੇ 10 ਨਸ਼ੀਲੀਆਂ ਗੋਲੀਆਂ ਅਤੇ 47 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ । ਪੁਲੀਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Get the latest update about DRUGS, check out more about CRIME, LUDHIANA NEWS, LUDHIANA DRUGS & NDPS ACT
Like us on Facebook or follow us on Twitter for more updates.