ਲੁਧਿਆਣਾ: Exam ਪ੍ਰੈਸ਼ਰ ਤੋਂ ਪ੍ਰੇਸ਼ਾਨ 22 ਸਾਲਾਂ ਫਿਜ਼ੀਓਥੈਰੇਪੀ ਦੀ ਵਿਦਿਆਰਥਣ ਨੇ ਕੀਤੀ ਆਤਮਹੱਤਿਆ

ਸੁਸਾਈਡ ਨੋਟ 'ਚ ਲਿਖਿਆ ਮਾਪਿਆਂ ਦਾ ਮਾਣ ਮਹਿਸੂਸ ਨਹੀਂ ਕਰਵਾ ਸਕੀ...

ਅੱਜ ਕੱਲ੍ਹ ਦੀ ਪੜ੍ਹਾਈ ਅਤੇ ਪੜ੍ਹਾਈ ਨਾਲ ਜੁੜਿਆ ਹਰ ਤਰ੍ਹਾਂ ਦਾ ਪ੍ਰੈਸ਼ਰ ਬੱਚਿਆਂ ਨੂੰ ਪ੍ਰੇਸ਼ਾਨ ਕਰ ਦਿੰਦਾ ਹੈ। ਇਮਤਿਹਾਨ ਵਿੱਚ ਵਧੀਆ ਨੰਬਰ ਲਿਆਉਣ ਦਾ ਦਬਾਅ ਅਤੇ ਨਤੀਜੇ ਦਾ ਦਬਾਅ ਹਰ ਇੱਕ ਵਿਦਿਆਰਥੀ ਨੂੰ ਦਿਮਾਗੀ ਤੌਰ ਤੇ ਪ੍ਰੇਸ਼ਾਨ ਕਰਦਾ ਹੈ ਜਿਸ ਦੇ ਚਲਦਿਆ ਕਈ ਵਾਰ ਵਿਦਿਆਰਥੀ ਕੋਈ ਗਲਤ ਕਦਮ ਵੀ ਚੁੱਕ ਲੈਂਦੇ ਹਨ। ਹਾਲ੍ਹੀ 'ਚ ਲੁਧਿਆਣਾ 'ਚ ਵੀ ਅਜਿਹੀ ਘਟਨਾ ਵਾਪਰੀ ਹੈ ਜਿਸ ਨੇ ਸਭ ਨੇ ਹੈਰਾਨ ਕਰ ਦਿੱਤਾ ਹੈ। ਇਥੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਫਿਜ਼ੀਓਥੈਰੇਪੀ ਦੇ ਫਾਈਨਲ ਸਾਲ 22 ਸਾਲਾਂ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਜਦੋਂ ਉੱਸ ਦੀ ਲਾਸ਼ ਪੇਇੰਗ ਗੈਸਟ ਰਿਹਾਇਸ਼ ਦੇ ਕਮਰੇ ਵਿੱਚ ਲਟਕਦੀ ਮਿਲੀ। 

ਜਾਣਕਾਰੀ ਮੁਤਾਬਿਕ ਮ੍ਰਿਤਕਾ ਦੀ ਪਛਾਣ ਜੋਤੀ ਮਲਿਕਾ ਸਿੰਘ ਵਜੋਂ ਹੋਈ ਹੈ ਜੋਕਿ ਲੁਧਿਆਣਾ ਦੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਫਿਜ਼ੀਓਥੈਰੇਪੀ ਦੇ ਫਾਈਨਲ ਸਾਲ ਦਾ ਵਿਦਿਆਰਥੀ ਸੀ। ਲੜਕੀ ਮੂਲ ਰੂਪ 'ਚ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ। ਉਸ ਦੇ ਪਿਤਾ ਇੱਕ ਪ੍ਰਿੰਸੀਪਲ ਹਨ। ਖਬਰਾਂ ਅਨੁਸਾਰ, ਉਸ ਦੇ ਦੋਸਤਾਂ ਨੇ ਹੀ ਉਸ ਨੂੰ ਇਸ ਹਾਲਤ ਵਿੱਚ ਦੇਖਿਆ ਜਦੋਂ ਉਹ ਸ਼ੁੱਕਰਵਾਰ ਨੂੰ ਉਸ ਨੂੰ ਮਿਲਣ ਗਏ ਸਨ। ਇਸ ਤੋਂ ਤੁਰੰਤ ਬਾਅਦ ਪੁਲਿਸ ਨੂੰ ਵੀ ਘਟਨਾ ਦੀ ਸੂਚਨਾ ਦਿੱਤੀ ਗਈ।


ਮੌਕੇ 'ਤੇ ਪਹੁੰਚੀ ਪੁਲਿਸ ਨੇ ਖੁਲਾਸਾ ਕੀਤਾ ਕਿ ਲੜਕੀ ਨੇ ਸ਼ੁੱਕਰਵਾਰ ਸ਼ਾਮ ਨੂੰ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਲੜਕੀ ਨੂੰ ਡਰ ਸੀ ਕਿ ਉਸ ਦੇ ਮਾਤਾ-ਪਿਤਾ ਉਸ ਤੇ ਮਾਣ ਮਹਿਸੂਸ ਨਹੀਂ ਕਰ ਸਕਣਗੇ ਕਿਉਂਕਿ ਉਹ ਪੜ੍ਹਾਈ 'ਚ ਚੰਗਾ ਨਹੀਂ ਕਰ ਪਾ ਰਹੀ। ਇਹੀ ਕਾਰਨ ਹੈ ਕਿ ਉਸ ਨੇ ਇਹ ਵੱਡਾ ਕਦਮ ਚੁੱਕਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਲੜਕੀ ਪੜ੍ਹਾਈ ਨੂੰ ਲੈ ਕੇ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਹੀ ਸੀ।

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਹੁਸ਼ਿਆਰਪੁਰ ਰਹਿੰਦੇ ਮਾਪਿਆਂ ਨੂੰ ਵੀ ਇਸ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ 'ਚ ਹੋਰ ਵੀ ਛਾਣਬੀਣ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਤਮਹੱਤਿਆ ਪਿੱਛੇ ਕੋਈ ਹੋਰ ਕਾਰਨ ਤਾਂ ਨਹੀਂ ਹੈ।  

Get the latest update about LATEST PUNJAB NEWS, check out more about PUNJAB NEWS TODAY, LUDHIANA GIRL COMMIT SUICIDE, CMCH SUICIDE & STUDENT COMMITS SUICIDE

Like us on Facebook or follow us on Twitter for more updates.