ਪੰਜਾਬ 'ਚ ਬੇਕਾਬੂ ਕੋਰੋਨਾ ਦੇ ਮੱਦੇਨਜ਼ਰ ਇਸ ਜ਼ਿਲੇ 'ਚ ਜਾਰੀ ਹੋਈਆਂ ਨਵੀਆਂ ਹਦਾਇਤਾਂ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਪੰਜਾਬ ਵਿਚ ਵਧਦੇ ਹੀ ਜਾ ਰਹੇ ਹਨ। ਸਖਤ ਪਾਬੰਦੀਆਂ ਦੇ ਬਾਵਜੂਦ ਵਿਚ ਇਸ ਦੀ...

ਲੁਧਿਆਣਾ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਪੰਜਾਬ ਵਿਚ ਵਧਦੇ ਹੀ ਜਾ ਰਹੇ ਹਨ। ਸਖਤ ਪਾਬੰਦੀਆਂ ਦੇ ਬਾਵਜੂਦ ਵਿਚ ਇਸ ਦੀ ਰਫਤਾਰ ਵਿਚ ਕਮੀ ਨਹੀਂ ਆ ਰਹੀ। ਇਸੇ ਦਰਮਿਆਨ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਰਫਿਊ ਨੂੰ ਲੈ ਕੇ ਨਵੇਂ ਆਦੇਸ਼ ਜਾਰੀ ਕੀਤੇ ਹਨ। 

ਨਵੇਂ ਹੁਕਮਾਂ ਮੁਤਾਬਕ ਹੁਣ ਸਾਰੀਆ ਦੁਕਾਨਾਂ, ਨਿੱਜੀ ਦਫਤਰ ਅਤੇ ਸੰਸਥਾਨ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹ ਸਕਣਗੇ। ਦੁਪਹਿਰ 12 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ। ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਕਰਫ਼ਿਊ ਰਿਹਾ ਕਰੇਗਾ। ਦੁੱਧ ਦੀ ਸਪਲਾਈ ਨੂੰ ਲੈ ਕੇ ਵੀ ਸਮਾਂ ਨਿਸ਼ਚਿਤ ਕੀਤਾ ਗਿਆ ਹੈ। 

- ਦੁੱਧ, ਬਰੈੱਡ, ਸਬਜ਼ੀ, ਕਰਿਆਨਾ, ਫਲ, ਮੀਟ ਅਤੇ ਪੋਲਟਰੀ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਸਵੇਰ 5 ਤੋਂ ਦੁਪਹਿਰ 12 ਵਜੇ ਤੱਕ ਤੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ (ਸਾਰੇ ਦਿਨ)

- ਮੈਡੀਕਲ ਸਟੋਰ ਅਤੇ ਡੀਜ਼ਲ ਪੈਟਰੋਲ ਪੰਪ;- 24*7 (ਸਾਰੇ ਦਿਨ)

-ਜਿੰਮ, ਸੈਲੂਨ, ਸਿਨੇਮਾਹਾਲ, ਮਨੋਰੰਜਨ ਪਾਰਕ, ਬਾਰ ਅਤੇ ਹੋਰ ਜਿਨ੍ਹਾਂ ਬਾਰੇ ਪੰਜਾਬ ਸਰਕਾਰ ਨੇ ਪਹਿਲਾਂ ਪਾਬੰਦੀ ਲਗਾਈ ਹੈ। ਇਹ ਬਿਲਕੁੱਲ ਬੰਦ ਰਹਿਣਗੇ। 

ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ। ਇਕੱਲੇ ਸ਼ੁੱਕਰਵਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਕੱਲ੍ਹ ਪੰਜਾਬ 'ਚ ਕੋਰੋਨਾਵਾਇਰਸ ਦੇ 8367 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਇੱਕ ਦਿਨ 'ਚ ਕੋਰੋਨਾ ਨਾਲ 165 ਲੋਕਾਂ ਦੀ ਮੌਤ ਹੋਈ ਹੈ।

Get the latest update about Truescoop, check out more about Timing, DC, Ludhiana & Shops

Like us on Facebook or follow us on Twitter for more updates.