ਲੁਧਿਆਣਾ: ਬਜ਼ੁਰਗ ਦੰਪਤੀ ਦੀ ਗਲਾ ਘੁੱਟ ਕੀਤੀ ਗਈ ਹੱਤਿਆ, ਸੀਸੀਟੀਵੀ 'ਚ ਡੀਵੀਆਰ ਲੈ ਕੇ ਜਾਂਦੇ ਦੇਖੇ ਗਏ ਸ਼ੱਕੀ

ਲੁਧਿਆਣਾ ਦੇ ਜੀਟੀਬੀ ਨਗਰ ਵਿੱਚ ਇੱਕ ਬਜ਼ੁਰਗ ਜੋੜੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਬਰਾਮਦ ਹੋਈਆਂ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ...

ਲੁਧਿਆਣਾ ਦੇ ਜੀਟੀਬੀ ਨਗਰ ਵਿੱਚ ਇੱਕ ਬਜ਼ੁਰਗ ਜੋੜੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਬਰਾਮਦ ਹੋਈਆਂ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾਂ ਦੀ ਪਛਾਣ ਹਵਾਈ ਸੈਨਾ ਦੇ ਸੇਵਾਮੁਕਤ ਭੁਪਿੰਦਰ ਸਿੰਘ ਅਤੇ ਉਸ ਦੀ ਪਤਨੀ ਸ਼ੁਸ਼ਪਿੰਦਰਾ ਵਜੋਂ ਹੋਈ ਹੈ। ਘਟਨਾ ਦੇ ਸਮੇਂ ਬਜ਼ੁਰਗ ਜੋੜੇ ਦਾ ਬੇਟਾ ਅਤੇ ਨੂੰਹ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਸਨ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੁੱਧਵਾਰ ਸਵੇਰੇ ਜੋੜੇ ਦਾ ਬੇਟਾ ਤੀਜੀ ਮੰਜ਼ਿਲ 'ਤੇ ਗਿਆ। ਮੁਲਜ਼ਮ ਆਪਣੇ ਨਾਲ ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ ਹਨ। ਮੌਕੇ ਤੇ ਘਰ ਦਾ ਸਮਾਨ ਖਿੱਲਰਿਆ ਪਿਆ ਸੀ। 

ਇਸ ਦੋਹਰੇ ਕਤਲ ਦੀ ਸੂਚਨਾ ਮਿਲਦਿਆਂ ਹੀ ਲੁਧਿਆਣਾ ਦੇ ਸੀਪੀ ਡਾ.ਕੌਸਤੁਭ ਸ਼ਰਮਾ, ਜੁਆਇੰਟ ਸੀਪੀ ਰਵਚਰਨ ਸਿੰਘ ਬਰਾੜ, ਏ.ਡੀ.ਸੀ.ਪੀ.-4, ਸੀ.ਆਈ.ਏ.-1 ਦੇ ਇੰਚਾਰਜ ਰਾਜੇਸ਼ ਕੁਮਾਰ, ਫੋਰੈਂਸਿਕ ਮਾਹਿਰ ਅਤੇ ਹੋਰ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲੀਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

ਸੀਪੀ ਡਾਕਟਰ ਕੌਸਤੁਭ ਸ਼ਰਮਾ ਅਨੁਸਾਰ ਪੁਲੀਸ ਵੱਲੋਂ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ 3 ਵਿਅਕਤੀ ਆਉਂਦੇ-ਜਾਂਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਡੀਵੀਆਰ ਵੀ ਨਜ਼ਰ ਆ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਲੋਕਾਂ ਨੇ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫ਼ਿਲਹਾਲ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨਰ ਦਾ ਕਹਿਣਾ ਹੈ ਕਿ ਮਾਮਲਾ ਸ਼ੱਕੀ ਹੈ। ਫੋਰੈਂਸਿਕ ਟੀਮ ਨੇ ਕਈ ਸੁਰਾਗ ਜੁਟਾ ਲਏ ਹਨ।

Get the latest update about POLICE, check out more about ELDERLY COUPLE, CCTV DVR, ludhiana news & LUDHIANA

Like us on Facebook or follow us on Twitter for more updates.