ਲੁਧਿਆਣਾ: ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਸ਼ਰੇਆਮ ਗੁੰਡਾਗਰਦੀ, 15 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਮਾਰ ਕੀਤਾ ਕੱਤਲ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦੇਰ ਰਾਤ ਇੱਕ 15 ਸਾਲਾ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਹ ਮੈਡੀਕਲ ਕਰਵਾਉਣ ਲਈ ਹਸਪਤਾਲ ਆਇਆ ਸੀ। ਇਲਾਜ ਦੌਰਾਨ ਉਸ 'ਤੇ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ...

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦੇਰ ਰਾਤ ਇੱਕ 15 ਸਾਲਾਂ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਹ ਮੈਡੀਕਲ ਕਰਵਾਉਣ ਲਈ ਹਸਪਤਾਲ ਆਇਆ ਸੀ। ਇਲਾਜ ਦੌਰਾਨ ਉਸ 'ਤੇ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸ਼ਰਵਣ ਕੁਮਾਰ ਵਜੋਂ ਹੋਈ ਹੈ। ਸ਼ਰਵਨ ਆਪਣੇ ਭਰਾ ਸੁਮਿਤ ਦੇ ਨਾਲ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਈਡਬਲਿਊਐਸ ਕਲੋਨੀ ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਵਿੱਚ ਸ਼ਰਵਣ ਅਤੇ ਸੁਮਿਤ ਦੀ ਕੁਝ ਲੋਕਾਂ ਨਾਲ ਝੜਪ ਹੋ ਗਈ ਸੀ। ਜਿਸ ਕਾਰਨ ਉਹ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਆਏ ਸਨ।

ਹਮਲਾਵਰਾਂ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲੀਸ ਨੇ ਨੌਜਵਾਨ ਨੂੰ ਨਿੱਜੀ ਹਸਪਤਾਲ ਲਿਜਾਣ ਲਈ ਐਂਬੂਲੈਂਸ ਦਾ ਵੀ ਪ੍ਰਬੰਧ ਨਹੀਂ ਕੀਤਾ।
ਮ੍ਰਿਤਕ ਦੇ ਭਰਾ ਸੁਮਿਤ ਨੇ ਦੱਸਿਆ ਕਿ ਉਹ ਵਾਰਡ ਵਿੱਚ ਇਲਾਜ ਕਰਵਾ ਰਿਹਾ ਸੀ ਅਤੇ ਉਸ ਦਾ ਛੋਟਾ ਭਰਾ ਹਸਪਤਾਲ ਦੇ ਗੇਟ ’ਤੇ ਖੜ੍ਹਾ ਸੀ। ਇਸ ਦੌਰਾਨ 5 ਤੋਂ 7 ਹਮਲਾਵਰ ਆਏ ਅਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।ਇਹ ਦੇਖ ਕੇ ਸ਼ਰਵਣ ਵੀ ਐਮਰਜੈਂਸੀ 'ਚ ਆ ਗਿਆ। ਹਮਲਾਵਰਾਂ ਨੇ ਗੁੱਸੇ 'ਚ ਆ ਕੇ ਸ਼ਰਵਣ 'ਤੇ ਵੀ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲਸ ਦੇ ਸਾਹਮਣੇ ਹਮਲਾਵਰ ਉਸ ਦੇ ਭਰਾ ਨੂੰ ਗੰਭੀਰ ਜ਼ਖਮੀ ਕਰਕੇ ਛੱਡ ਕੇ ਫਰਾਰ ਹੋ ਗਏ।

ਥਾਣਾ ਡਵੀਜ਼ਨ ਨੰਬਰ 2 ਦੇ ਐਸਐਚਓ ਨਰਦੇਵ ਸਿੰਘ ਮੌਕੇ ’ਤੇ ਪੁੱਜੇ। ਇਹ ਸਾਰੀ ਘਟਨਾ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਲ੍ਹਾ ਪੁਲੀਸ ਵੱਲੋਂ ਸਿਵਲ ਹਸਪਤਾਲ ਵਿੱਚ ਪੁਲੀਸ ਚੌਕੀ ਵੀ ਬਣਾਈ ਗਈ ਹੈ ਤਾਂ ਜੋ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਹੰਗਾਮਾ ਹੋਣ ਦੀ ਸੂਰਤ ਵਿੱਚ ਪੁਲੀਸ ਉਸ ਨੂੰ ਕਾਬੂ ਕਰ ਸਕੇ। ਲੋਕ ਦੱਸਦੇ ਹਨ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਨੇੜੇ ਹੀ ਸਿਵਲ ਹਸਪਤਾਲ ਦੀ ਚੌਕੀ ਦਾ ਸਟਾਫ਼ ਮੌਜੂਦ ਸੀ। ਪਰ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

Get the latest update about PUNJAB NEWS TODAY, check out more about GANGSTERS IN PUNJAB, PUNJAB NEWS, LUDHIANA CIVIL HOSPITAL ATTACK & CIVIL HOSPITAL LUDHIANA

Like us on Facebook or follow us on Twitter for more updates.