ਲੁਧਿਆਣਾ ਦੇ ਪੁਲਸ ਕਮਿਸ਼ਨਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਫੇਸਬੁੱਕ ਰਾਹੀਂ ਸਾਂਝੀ ਕੀਤੀ ਜਾਣਕਾਰੀ

ਲੁਧਿਆਣਾ 'ਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਕਮਿ...

ਲੁਧਿਆਣਾ (ਇੰਟ): ਲੁਧਿਆਣਾ 'ਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਵੀ ਕੋਰੋਨਾ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਰਾਕੇਸ਼ ਅਗਰਵਾਲ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ ਹੈ।

ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਜਦੋਂ ਉਹ 18 ਅਪ੍ਰੈਲ ਦੀ ਸਵੇਰੇ ਉੱਠੇ ਤਾਂ ਉਨ੍ਹਾਂ ਦੇ ਸਰੀਰ 'ਚ ਦਰਦ ਸੀ। ਉਨ੍ਹਾਂ ਨੂੰ 101 ਬੁਖ਼ਾਰ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਰਾਕੇਸ਼ ਅਗਰਵਾਲ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੁਦ ਨੂੰ ਆਈਸੋਲੇਟ ਕਰਨ ਅਤੇ ਜਲਦ ਤੋਂ ਜਲਦ ਆਪਣਾ ਟੈਸਟ ਕਰਵਾਉਣ। ਉਨ੍ਹਾਂ ਦੱਸਿਆ ਕਿ ਵਾਇਰਸ ਦਾ ਦੂਜਾ ਰੂਪ ਬਹੁਤ ਹੀ ਖ਼ਤਰਨਾਕ ਹੈ, ਜਿਸ ਤੋਂ ਹਰ ਕਿਸੇ ਨੂੰ ਆਪਣਾ ਬਚਾਅ ਕਰਨਾ ਚਾਹੀਦਾ ਹੈ।

Get the latest update about Truescoop, check out more about Covid19, Truescoop news, tests positive & police commissioner

Like us on Facebook or follow us on Twitter for more updates.