ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਸਿਰ ਇਸ ਵਕਤ 2 ਲੱਖ 75 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ, ਜਿਸ ਵਿਚੋਂ 2 ਲੱਖ ਕਰੋੜ ਰੁਪਿਆ ਪਿਛਲੀ ਸਰਕਾਰ ਛੱਡ ਗਈ ਸੀ। ਹਾਲਾਂਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਵਿੱਤੀ ਹਾਲਾਤਾਂ ਵਿਚ ਕਾਫ਼ੀ ਸੁਧਾਰ ਕੀਤਾ ਹੈ ਅਤੇ ਹੁਣ ਕਰਜ਼ੇ ਦੀ ਗਤੀ ਘਟੀ ਹੈ।
ਮਨਪ੍ਰੀਤ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿਚ ਉਦਯੋਗਪਤੀਆਂ ਨਾਲ ਮੀਟਿੰਗਾਂ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿਚ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਮਨਪ੍ਰੀਤ ਸਿੰਘ ਬਾਦਲ ਸਾਹਮਣੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਕਈ ਸਮੱਸਿਆਵਾਂ ਰੱਖੀਆਂ, ਜਿਸ ਨੂੰ ਉਨ੍ਹਾਂ ਨੇ ਸੁਣਿਆ ਅਤੇ ਆਪਣੇ ਮੰਗ ਪੱਤਰ ਸੌਂਪਣ ਲਈ ਕਿਹਾ। ਜਦਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਆਰਥਿਕ ਹਾਲਾਤਾਂ ਵਿਚ ਕਾਫ਼ੀ ਸੁਧਾਰ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸੀਸੀਐਲ ਲਿਮਿਟ ਅਤੇ ਹੋਰਨਾਂ ਤਰੀਕਿਆਂ ਰਾਹੀਂ ਜਾਂਦੇ ਵੇਲੇ ਉਨ੍ਹਾਂ ਉੱਪਰ ਕਰੀਬ 40 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਛੱਡ ਕੇ ਗਈ ਸੀ ਜਿਸ ਨੂੰ ਉਨ੍ਹਾਂ ਨੇ ਖ਼ਤਮ ਕਰ ਦਿੱਤਾ ਹੈ। ਹਾਲਾਂਕਿ ਪੱਤਰਕਾਰਾਂ ਦੇ ਸੁਆਲ ਦੇ ਜੁਆਬ ਵਿਚ ਉਨ੍ਹਾਂ ਨੇ ਮੰਨਿਆ ਕਿ ਇਸ ਵਾਰ ਸੂਬੇ ਦੇ ਉਪਰ 2 ਲੱਖ 75 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਲੇਕਿਨ ਸੂਬੇ ਉੱਪਰ ਕਰਜੇ ਦੀ ਰਫਤਾਰ ਘਟੀ ਹੈ ਅਤੇ ਉਨ੍ਹਾਂ ਵੱਲੋਂ ਬੀਤੇ ਸਾਲਾਂ ਦੌਰਾਨ ਕੋਈ ਓਵਰਡਰਾਫਟ ਨਹੀਂ ਲਿਆ ਗਿਆ। ਅਕਾਲੀ ਦਲ ਦੀ ਸਰਕਾਰ ਦੇ ਅੰਤ ਵਿਚ ਸੂਬੇ ਉਪਰ ਦੋ ਲੱਖ ਕਰੋੜ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਨੇ ਕਿਹਾ ਕਿ ਉਦਯੋਗਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਜਿਨ੍ਹਾਂ ਵਿਚ ਵੈਟ ਰਿਫੰਡ ਅਤੇ ਹੋਰ ਮੁੱਦੇ ਸ਼ਾਮਲ ਹਨ, ਨੂੰ ਜਲਦ ਵਿਚਾਰਿਆ ਜਾਵੇਗਾ ਅਤੇ ਹੱਲ ਕੱਢੇ ਜਾਣਗੇ।
Get the latest update about truescoop news, check out more about ludhiana, Manpreet Singh Badal, Punjab owes Rs 2 lakh 75 thousand crore & truescoop
Like us on Facebook or follow us on Twitter for more updates.