ਲੁਧਿਆਣਾ: ਪੁਲਿਸ ਦੀ ਕਾਰਵਾਈ ਦਾ ਵਿਰੋਧ 'ਚ ਟੈਂਕੀ 'ਤੇ ਚੜ੍ਹੀ ਲੜਕੀ, ਕਿਹਾ -'ਝੂਠੇ ਕੇਸ 'ਚ ਫਸਾਇਆ ਗਿਆ ਹੈ'

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਲੜਕੀ ਨੇ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਧਮਕੀ ਵੀ ਦਿੱਤੀ...

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਲੜਕੀ ਨੇ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਧਮਕੀ ਵੀ ਦਿੱਤੀ। ਘਟਨਾ ਸ਼ੇਰਪੁਰ ਇਲਾਕੇ ਦੀ ਹੈ ਜਿੱਥੇ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਮਿਲੀ ਕਿ ਇਕ ਲੜਕੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਈ ਹੈ ਅਤੇ ਜਦੋਂ ਤੱਕ ਉਸ ਦੀਆਂ ਮੰਗਾਂ 'ਤੇ ਗੌਰ ਨਹੀਂ ਕੀਤਾ ਜਾਂਦਾ, ਉਹ ਹੇਠਾਂ ਉਤਰਨ ਲਈ ਤਿਆਰ ਨਹੀਂ ਹੈ।

ਇਸ ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ 'ਚ ਲੜਕੀ ਦਾ ਕਹਿਣਾ ਹੈ ਕਿ ਉਸ ਨੂੰ ਉਸ ਦੇ ਪਰਿਵਾਰ ਸਮੇਤ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਪੁਲੀਸ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਸ ਨੇ ਅੱਗੇ ਕਿਹਾ ਕਿ ਕੁਝ ਬਦਮਾਸ਼ ਉਸ ਦੀ ਦੁਕਾਨ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ ਅਤੇ ਜਦੋਂ ਉਸ ਦੇ ਪਰਿਵਾਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ 'ਤੇ ਝੂਠੇ ਕੇਸ ਤਹਿਤ ਦੋਸ਼ ਲਗਾਏ ਗਏ। ਉਸ ਨੇ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਵੀ ਰੱਦ ਕੀਤਾ ਜਾਵੇ।


ਜਾਣਕਾਰੀ ਮੁਤਾਬਕ ਵੀਡੀਓ 'ਚ ਨਜ਼ਰ ਆ ਰਹੀ ਲੜਕੀ ਦੀ ਪਛਾਣ ਲਵਪ੍ਰੀਤ ਕੌਰ ਵਜੋਂ ਹੋਈ ਹੈ ਜੋ ਟਰਾਂਸਪੋਰਟ ਨਗਰ 'ਚ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਹੈ। ਪਰਿਵਾਰ ਦੀਆਂ 10 ਦੁਕਾਨਾਂ ਹਨ ਜੋ ਉਨ੍ਹਾਂ ਨੇ ਕਿਰਾਏ 'ਤੇ ਦਿੱਤੀਆਂ ਹਨ। ਉਸ ਨੇ ਅੱਗੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕਿਰਾਏਦਾਰਾਂ ਨੇ ਉਸ ਦੀ ਇਕ ਦੁਕਾਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਦੋਸ਼ੀਆਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ।

ਟੈਂਕੀ ’ਤੇ ਧਰਨਾ ਦੇਣ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੋਤੀ ਨਗਰ ਦੇ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਟੈਂਕੀ ਕੋਲ ਬੈਠੇ ਪਰਿਵਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ। ਐਸਐਚਓ ਸੰਜੀਵ ਕਪੂਰ ਨੇ ਪਰਿਵਾਰ ਅਤੇ ਲੜਕੀ ਨੂੰ ਸ਼ਾਂਤ ਕਰਦੇ ਹੋਏ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਚ.ਓ ਨੇ ਕਿਹਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕਰਕੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Get the latest update about LATEST PUNJAB NEWS, check out more about PUNJAB NEWS, LUDHIANA, GIRL CLIMBS UP THE TANK & GIRL PROTEST IN LUDHIANA

Like us on Facebook or follow us on Twitter for more updates.