ਮਜੀਠੀਆਂ ਨੇ ਸੁਪਰੀਮ ਕੋਰਟ ਨੂੰ ਡਰੱਗ ਕੇਸ ਖਾਰਿਜ ਕਰਨ ਦੀ ਕੀਤੀ ਮੰਗ, ਅੱਜ ਹੋਵੇਗੀ ਸੁਣਵਾਈ

ਪਟਿਆਲਾ ਕੇਂਦਰੀ ਜੇਲ੍ਹ 'ਚ ਇਸ ਸਮੇਂ ਬੰਦ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣ ਜਾ ਰਹੀ ਹੈ। ਡਰੱਗਜ਼ ਮਾਮਲੇ ਨੂੰ ਖਾਰਜ ਕਰਨ ਲਈ ਮਜੀਠੀਆ...

ਚੰਡੀਗੜ੍ਹ :- ਪਟਿਆਲਾ ਕੇਂਦਰੀ  ਜੇਲ੍ਹ 'ਚ ਇਸ ਸਮੇਂ ਬੰਦ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣ ਜਾ ਰਹੀ ਹੈ। ਡਰੱਗਜ਼ ਮਾਮਲੇ ਨੂੰ ਖਾਰਜ ਕਰਨ ਲਈ ਮਜੀਠੀਆ ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਰਜ਼ ਕਰਵਾਈ ਗਈ ਸੀ  ਤੇ ਹੁਣ  ਇਹ ਦੇਖਣ ਹੈ ਕਿ ਸੁਪਰੀਮ ਕੋਰਟ ਮਜੀਠੀਆਂ ਦੀ ਇਸ ਮੰਗ ਤੇ ਗੌਰ ਕਰਦੀ ਹੈ ਜਾਂ ਨਹੀਂ। 24 ਫਰਵਰੀ ਨੂੰ ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਹਾਲਾਂਕਿ ਉਸ ਨੂੰ ਅਜੇ ਜ਼ਮਾਨਤ ਮਿਲਣੀ ਬਾਕੀ ਹੈ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਉੱਚ ਅਦਾਲਤਾਂ ਤੱਕ ਉਸ ਦੀ ਜ਼ਮਾਨਤ ਰੱਦ ਹੋ ਗਈ ਸੀ।


ਇਸ ਬਾਰੇ ਜਾਣਕਾਰੀ ਦੇਂਦੀਆਂ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ ਖ਼ਿਲਾਫ਼ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ ਸੀ। ਉਹ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਨ ਵਿੱਚ ਵੀ ਬਿਆਨ ਦੇ ਚੁੱਕੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਕਿਵੇਂ ਕੇਸ ਦਰਜ ਕਰਨ ਲਈ ਅਫਸਰਾਂ ਦੇ ਤਬਾਦਲੇ ਕੀਤੇ ਗਏ।

ਅਕਾਲੀ ਨੇਤਾਵਾਂ ਦੇ ਦਾਅਵੇ ਤੇ ਮਜੀਠੀਆਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ), ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਦੇ ਅੱਤਵਾਦੀਆਂ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਖਤਰਾ ਹੋਣ ਦੀ ਗੱਲ ਕਹਿ ਖੁਦ ਨੂੰ ਪਟਿਆਲਾ ਜੇਲ੍ਹ 'ਚ ਸ਼ਿਫਟ ਕਰਵਾ ਲਿਆ ਸੀ। 

Get the latest update about SUPREME COURT, check out more about MAJITHIA PETITION IN SUPREME COURT, DRUG CASE, PATIALA JAIL & Bikram Singh Majithia

Like us on Facebook or follow us on Twitter for more updates.