ਵੱਡੀ ਕਾਰਵਾਈ : ਵਿਧਾਇਕ ਸਿਮਨਰਜੀਤ ਸਿੰਘ ਬੈਂਸ ਗਿ੍ਫਤਾਰ, ਸਮਰਥਕਾਂ ਨੇ ਕੋਰਟ ਦੇ ਬਾਹਰ ਕੀਤੀ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ 'ਚ ਬਾਰ ਰੂਮ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ।

ਲੁਧਿਆਣਾ— ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ 'ਚ ਬਾਰ ਰੂਮ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਫਿਲਹਾਲ ਬੈਂਸ ਬਾਰ ਰੂਮ ਤੋਂ ਬਾਹਰ ਨਿਕਲ ਰਹੇ ਹਨ। ਇਸ ਦੌਰਾਨ ਬੈਂਸ ਸਮਰਥਕ ਨਾਅਰੇਬਾਜ਼ੀ ਕਰ ਰਹੇ ਹਨ। ਜਦੋਂ ਪੁਲਸ ਬੈਂਸ ਨੂੰ ਕਾਰ 'ਚ ਬਿਠਾਉਣ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਸਮਰਥਕ ਜਿਪਸੀ ਅੱਗੇ ਆ ਗਏ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਸ ਨੇ ਕਾਰ ਨੂੰ ਬਾਹਰ ਕੱਢ ਲਈ ਹੈ। ਸਮਰਥਕ ਅਜੇ ਵੀ ਕਾਰ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ।

ਸੋਮਵਾਰ ਰਾਤ ਬੈਂਸ ਸਮੇਤ 33 ਲੋਕਾਂ ਖਿਲਾਫ਼ ਦਰਜ ਕੀਤਾ ਸੀ ਮਾਮਲਾ
ਬੀਤੇ ਦਿਨ ਸੋਮਵਾਰ ਦੇਰ ਸ਼ਾਮ ਨਿਊ ਜਨਤਾ ਨਗਰ ਇਲਾਕੇ 'ਚ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਮੀਟਿੰਗ 'ਚ ਹਮਲਾ ਕਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ 'ਚ ਥਾਣਾ ਸ਼ਿਮਲਾ ਪੁਰੀ ਦੀ ਪੁਲਸ ਨੇ L9P ਸੁਪਰੀਮੋ ਸਿਮਰਜੀਤ ਸਿੰਘ ਬੈਂਸ ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਖਿਲਾਫ਼ ਕਤਲ ਦੀ ਕੋਸ਼ਿਸ਼, ਹਿੰਸਾ ਫੈਲਾਉਣ, ਭੰਨਤੋੜ ਕਰਕੇ ਨੁਕਸਾਨ ਪਹੁੰਚਾਉਣ, ਆਰਮਜ਼ ਐਕਟ, ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ 3 ਮਹਾਂਮਾਰੀ ਰੋਗ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Get the latest update about Punjab Assembly elections, check out more about MLA, Simnarjit Singh Bains, Truescoopnews & Arrested

Like us on Facebook or follow us on Twitter for more updates.