ਪੰਜਾਬ ਦੀ ਸਿਆਸਤ 'ਚ ਵੱਡੇ ਫੇਰਬਦਲ ਦੀ ਸੰਭਾਵਨਾ, ਅਮਿਤ ਸ਼ਾਹ ਦੀ ਪੰਜਾਬ ਫੇਰੀ ਤੇ 5 ਕਾਂਗਰਸੀ ਬੀਜੇਪੀ 'ਚ ਹੋ ਸਕਦੇ ਨੇ ਸ਼ਾਮਿਲ

ਅੱਜ ਸ਼ਾਮ ਨੂੰ ਅਮਿਤ ਸ਼ਾਹ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਚੰਡੀਗੜ੍ਹ 'ਚ ਮੁਲਾਕਾਤ ਕਰ ਰਹੇ ਹਨ। ਇਸ ਤੋਂ ਪਹਿਲਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਸ ਕਤਲੇਆਮ 'ਚ ਕੇਂਦਰੀ ਜਾਂਚ ਦੀ ਅਪੀਲ ਕੀਤੀ ਸੀ...

ਅੱਜ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਫੇਰੀ ਤੇ ਹਨ। ਵੈਸੇ ਤਾਂ ਅਮਿਤ ਸ਼ਾਹ ਦੇ ਚੰਡੀਗੜ੍ਹ ਆਉਣ ਦਾ ਕਾਰਨ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਸਿੱਧੂ ਦੀ ਮੌਤ ਤੋਂ ਬਾਅਦ ਮੁਲਾਕਾਤ ਕਰਨਾ ਹੈ। ਪਰ ਅਮਿਤ ਸ਼ਾਹ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾ ਹੀ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੀ ਕਾਂਗਰਸ ਦੇ ਵੱਡੇ ਸਿਆਸੀ ਚਿਹਰੇ ਬੀਜੇਪੀ 'ਚ ਸ਼ਾਮਿਲ ਹੋ ਸਕਦੇ ਹਨ।

ਬੀਜੇਪੀ 'ਚ ਸ਼ਾਮਿਲ ਹੋਣ ਦੀ ਸੰਭਾਵਨਾ 'ਚ ਗੁਰਪ੍ਰੀਤ ਕਾਂਗੜ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ, ਰਾਜ ਕੁਮਾਰ ਵੇਰਕਾ, ਕੇਵਲ ਢਿੱਲੋਂ ਆਦਿ ਵੱਡੇ ਕਾਂਗਰਸੀ ਚਿਹਰਿਆਂ ਦੇ ਨਾਮ ਸਾਹਮਣੇ ਆ ਰਹੇ ਹਨ। ਸੰਭਾਵਨਾ ਹੈ ਕਿ ਅਮਿਤ ਸ਼ਾਹ ਦੀ ਮੌਜੂਦਗੀ 'ਚ ਇਹ ਵੱਡੇ ਸਿਆਸੀ ਚਿਹਰੇ ਬੀਜੇਪੀ 'ਚ ਸ਼ਾਮਿਲ ਹੋਣ ਸਕਦੇ ਹਨ।


ਜਿਕਰਯੋਗ ਹੈ ਕਿ ਅੱਜ ਸ਼ਾਮ ਨੂੰ ਅਮਿਤ ਸ਼ਾਹ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਚੰਡੀਗੜ੍ਹ 'ਚ ਮੁਲਾਕਾਤ ਕਰ ਰਹੇ ਹਨ। ਇਸ ਤੋਂ ਪਹਿਲਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਸ ਕਤਲੇਆਮ 'ਚ ਕੇਂਦਰੀ ਜਾਂਚ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਗਜੇਂਦਰ ਸ਼ੇਖਾਵਤ ਨੇ ਮਾਪਿਆਂ ਨੂੰ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ 4 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ ਅਤੇ ਉਨ੍ਹਾਂ ਨਾਲ ਮੀਟਿੰਗ ਕਰਵਾਈ ਜਾ ਸਕਦੀ ਹੈ।  

Get the latest update about bjp, check out more about amit shah, sidhu mosewala, Punjab congress & aap leaders in bjp

Like us on Facebook or follow us on Twitter for more updates.