ਅੰਤਰਰਾਸ਼ਟਰੀ ਯੋਗ ਦਿਵਸ ਦੇ ਨੌਕੇ ਤੇ ਦੁਨੀਆ ਹਰ 'ਚ ਪ੍ਰੋਗਰਾਮ ਹੋ ਰਹੇ ਹਨ ਪਰ ਅੱਜ ਮਾਲਦੀਵ ਦੀ ਰਾਜਧਾਨੀ ਮਾਲੇ ਯੋਗਾ ਪ੍ਰੋਗਰਾਮ 'ਚ ਅਲਗ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਇਥੇ ਮਾਲੇ ਦੇ ਗਲੋਲਹੂ ਨੈਸ਼ਨਲ ਫੁੱਟਬਾਲ ਸਟੇਡੀਅਮ 'ਚ ਕੁਝ ਲੋਕ ਯੋਗ ਪ੍ਰੋਗਰਾਮ 'ਚ ਹਿੱਸਾ ਲੈ ਰਹੇ ਸਨ। ਇਸ ਦੌਰਾਨ ਇਸਲਾਮਿਕ ਕੱਟੜਪੰਥੀਆਂ ਦੇ ਇੱਕ ਸਮੂਹ ਨੇ ਸਟੇਡੀਅਮ ਤੇ ਹਮਲਾ ਕਰ ਦਿੱਤਾ। ਇਸ ਮਾਮਲੇ 'ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਘਟਨਾ ਤੋਂ ਬਾਅਦ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਇਸ ਮਾਮਲੇ ਦੀ ਜਾਂਚ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ- ਮਾਲਦੀਵ ਪੁਲਿਸ ਨੇ ਅੱਜ ਸਵੇਰੇ ਗਲੋਲਹੂ ਸਟੇਡੀਅਮ ਵਿੱਚ ਵਾਪਰੀ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ।
ਜਿਕਰਯੋਗ ਹੈ ਕਿ ਭਾਰਤੀ ਸੱਭਿਆਚਾਰ ਕੇਂਦਰ ਵੱਲੋਂ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਉੱਚ ਪੱਧਰੀ ਡਿਪਲੋਮੈਟ ਅਤੇ ਕਈ ਸਰਕਾਰੀ ਅਧਿਕਾਰੀ ਵੀ ਮੌਜੂਦ 'ਚ ਸ਼ੁਰੂ ਹੋਏ ਇਸ ਪ੍ਰੋਗਰਾਮ ਤੋਂ ਬਾਅਦ ਕਈ ਕੱਟੜਪੰਥੀਆਂ ਪ੍ਰੋਗਰਾਮ ਨੂੰ ਰੋਕਣ ਦੀਆਂ ਧਮਕੀਆਂ ਦਿੱਤੀਆਂ ਤੇ ਬਾਅਦ 'ਚ ਉਨ੍ਹਾਂ ਨੇ ਹਮਲਾ ਕਰ ਦਿੱਤਾ।
Get the latest update about yog day celebration at Maldives, check out more about international yog day, attack, Maldives & mob attack on people performing yoga
Like us on Facebook or follow us on Twitter for more updates.