ਮਨੀਸ਼ਾ ਗੁਲਾਟੀ ਨੂੰ ਨਹੀਂ ਮਿਲੀ ਨੌਦੀਪ ਕੌਰ ਨਾਲ ਮੁਲਾਕਾਤ ਦੀ ਇਜਾਜ਼ਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੋਦੀ...

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੋਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ  ਨੋਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਹੈ।

Get the latest update about Manisha Gulati, check out more about Naudeep Kaur, permission & Farmer protest

Like us on Facebook or follow us on Twitter for more updates.