ਨੌਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾ...

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਹੈ।

Get the latest update about Manisha Gulati, check out more about Naudeep Kaur, Home Minister Amit Shah & release

Like us on Facebook or follow us on Twitter for more updates.