ਕੋਵਿਡ-19 ਨਿਯਮਾਂ ਦੇ ਉਲੰਘਣ ਉੱਤੇ ਅੰਮ੍ਰਿਤਸਰ ਦੇ ਮੇਅਰ ਸਣੇ 10 ਕੌਂਸਲਰਾਂ ਨੂੰ ਲੱਗਾ ਜੁਰਮਾਨਾ

ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬੀਤੇ ਦਿਨੀਂ ਕਿਸਾਨ ਦਿਵਸ ਮੌਕੇ ਕਿਸਾ...

ਅੰਮ੍ਰਿਤਸਰ (ਲਲਿਤ ਸ਼ਰਮਾ): ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬੀਤੇ ਦਿਨੀਂ ਕਿਸਾਨ ਦਿਵਸ ਮੌਕੇ ਕਿਸਾਨਾਂ ਦੇ ਦਰਦ ਨੂੰ ਦੇਖਦੇ ਹੋਏ ਕਿਸਾਨਾਂ ਦੇ ਹੱਕ ਵਿਚ ਅਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਆਪਣੇ ਸਮਰਥਕਾਂ ਸਮੇ ਇਕ ਦਿਨ ਦੀ ਭੁੱਖ ਹੜਤਾਲ ਉੱਤੇ ਬੈਠਣ ਦਾ ਐਲਾਨ ਕੀਤਾ ਸੀ ਪਰ ਮੀਡੀਆ ਦੇ ਸਾਹਮਣੇ ਆਪਣੀ ਫੋਟੋ ਖਿਚਵਾਉਣ ਦੇ ਚੱਕ ਵਿਚ ਕੋਵਿਡ-19 ਦੇ ਤਹਿਤ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਮੂੰਹ ਤੋਂ ਮਾਸਕ ਲਾਹ ਦਿੱਤਾ, ਜਿਸ ਦੇ ਤਹਿਤ ਪ੍ਰਸ਼ਾਸਨ ਨੇ 10 ਕੌਂਸਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਮੇਅਰ ਸਣੇ 10 ਕੌਂਸਲਰਾਂ ਉੱਤੇ 10 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ।

ਇਸ ਦੌਰਾਨ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਅੰਮ੍ਰਿਤਸਰ ਦਾ ਨਾਗਰਿਕ ਹੋਣ ਦੇ ਨਾਤੇ ਅੱਜ ਜੁਰਮਾਨੇ ਦੀ ਰਕਮ ਅਦਾ ਕਰਨ ਆਇਆ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੋ।

Get the latest update about mayor, check out more about COVID19, fined & Amritsar

Like us on Facebook or follow us on Twitter for more updates.