ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵੀਰਵਾਰ ਨੂੰ ਦਿੱਲੀ ਹਿੰਸਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਉੱਤੇ 26 ਜਨਵਰੀ ਨੂੰ ਹਿੰਸਾ ਦੀਆਂ ਘਟਨਾਵਾਂ, ਲਾਲ ਕਿਲੇ ਵਿਚ ਤੋੜ-ਭੰਨ ਨੇ ਭਾਰਤ ਵਿਚ ਉਸੀ ਤਰ੍ਹਾਂ ਦੀਆਂ ਭਾਵਨਾਵਾਂ ਅਤੇ ਪ੍ਰਤੀਕਿਰਿਆਵਾਂ ਪੈਦਾ ਕੀਤੀਆਂ ਜਿਵੇਂ ਛੇ ਜਨਵਰੀ ਨੂੰ ਅਮਰੀਕਾ ਵਿਚ ਕੈਪਿਟਲ ਹਿੱਲ ਘਟਨਾ ਦੇ ਬਾਅਦ ਦੇਖਣ ਨੂੰ ਮਿਲੀ ਸੀ।
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨ ਨੂੰ ਲੋਕਤੰਤਰੀ ਵਿਵਹਾਰ ਅਤੇ ਰਾਜਨੀਤਕ ਵਿਵਸਥਾ ਦੇ ਸੰਦਰਭ ਵਿਚ ਅਤੇ ਵਿਰੋਧ ਖਤਮ ਕਰਨ ਲਈ ਸਰਕਾਰ ਅਤੇ ਕਿਸਾਨ ਸੰਗਠਨਾਂ ਦੀਆਂ ਕੋਸ਼ਿਸ਼ਾਂ ਨੂੰ ਜ਼ਰੂਰ ਹੀ ਵੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਹੋਈਆਂ ਘਟਨਾਵਾਂ ਨਾਲ ਕਾਨੂੰਨਾਂ ਮੁਤਾਬਕ ਨਿਬੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਕਿਸਾਨਾਂ ਦੇ ਅੰਦੋਲਨ ਉੱਤੇ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਕਿਹਾ ਕਿ ਗੱਲਬਾਤ ਰਾਹੀਂ ਹੀ ਦੋਵੇਂ ਪੱਖ ਇਸ ਮਾਮਲੇ ਨੂੰ ਸੁਲਝਾਉਣ।
ਇੰਟਰਨੈੱਟ ਬੈਤ ਉੱਤੇ ਵੀ ਦਿੱਤਾ ਜਵਾਬ
ਵਿਦੇਸ਼ ਮੰਤਰਾਲਾ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਐਨ.ਸੀ.ਆਰ. ਦੇ ਕੁਝ ਹਿੱਸਿਆਂ ਵਿਚ ਇੰਟਰਨੈੱਟ ਸੇਵਾ ਉੱਤੇ ਰੋਕ ਲਗਾਏ ਜਾਣ ਉੱਤੇ ਕਿਹਾ ਕਿ ਇਹ ਹੋਰ ਜ਼ਿਆਦਾ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੀ।
ਭਾਰਤ ਅਤੇ ਚੀਨ ਵਿਚਾਲੇ ਗੱਲਬਾਤ ਜ਼ਰੂਰੀ
ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਸਾਡਾ ਟੀਚਾ ਪੱਛਮੀ ਖੇਤਰ ਵਿਚ ਭਾਰਤ ਅਤੇ ਚੀਨ ਅਸਲ ਕੰਟਰੋਲ ਲਾਈਨ ਦੀਆਂ ਸਾਰੀਆਂ ਤਣਾਅ ਵਾਲੀਆਂ ਥਾਵਾਂ ਤੋਂ ਫੌਜਾਂ ਦੀ ਵਾਪਸੀ ਪੁਖਤਾ ਕਰਨਾ ਅਤੇ ਸ਼ਾਂਤੀ ਬਹਾਲ ਕਰਨਾ ਹੈ। ਅਸੀਂ ਤਣਾਅ ਨੂੰ ਘੱਟ ਕਰਨ ਲਈ ਭਾਰਤ ਅਤੇ ਚੀਨ ਦੇ ਸਫ਼ਾਰਤੀ ਅਤੇ ਫੌਜੀ ਚੈਨਲਾਂ ਰਾਹੀਂ ਚਰਚਾ ਜਾਰੀ ਰੱਖਾਂਗੇ।