550 ਸਾਲਾ ਪ੍ਰਕਾਸ਼ ਪੁਰਬ : ਸਿਹਤ ਮੰਤਰੀ ਵੱਲੋਂ ਮੈਡੀਕਲ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ...

ਚੰਡੀਗੜ੍ਹ/ਸੁਲਤਾਨਪੁਰ ਲੋਧੀ— ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਪਹੁੰਚ ਰਹੀ ਸੰਗਤ ਦੇ ਮੱਦੇਨਜ਼ਰ ਮੈਡੀਕਲ ਸਹਾਇਤਾ ਲਈ ਸਥਾਪਿਤ ਕੀਤੇ ਗਏ ਮੈਡੀਕਲ ਲਾਊਂਜ ਵਿਖੇ ਮਰੀਜ਼ਾਂ ਦੀ ਆਮਦ ਨੂੰ ਵੇਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਊਂਜ ਦੀ ਸਮਰੱਥਾ ਦੁੱਗਣੀ ਕਰਨ ਦੀ ਹਦਾਇਤ ਕੀਤੀ ਹੈ। ਅੱਜ ਮੈਡੀਕਲ ਲਾਊਂਜ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੇ ਨਾਲ-ਨਾਲ ਡਾਕਟਰਾਂ ਤੇ ਬਾਕੀ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵੀ ਦੁੱਗਣੀ ਕੀਤੀ ਜਾਵੇ। ਉਨਾਂ ਦੱਸਿਆ ਕਿ ਹੁਣ ਤੱਕ ਤਕਰੀਬਨ 10000 ਲੋਕਾਂ ਵੱਲੋਂ ਇਸ ਲਾਊਂਜ ਤੋਂ ਮੈਡੀਕਲ ਸਹਾਇਤਾ ਲਈ ਵੀ ਜਾ ਚੁੱਕੀ ਹੈ। ਇਸ ਮੌਕੇ ਉਨਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੈਡੀਕਲ ਲਾਊਂਜ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

9 ਨਵੰਬਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਵੀ ਗਜ਼ਟਿਡ ਛੁੱਟੀ ਦਾ ਐਲਾਨ

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਇਸ ਪਵਿੱਤਰ ਨਗਰੀ 'ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸੰਗਤਾਂ ਵੱਲੋਂ ਸਰਾਹਿਆ ਜਾ ਰਿਹਾ ਹੈ। ਉਨਾਂ ਪ੍ਰਕਾਬ ਪੁਰਬ ਨਜ਼ਦੀਕ ਹੋਣ ਕਰਕੇ ਨਾਨਕ ਨਾਮ ਲੇਵਾ ਸੰਗਤ ਦੀ ਆਮਦ ਵਿਚ ਅਥਾਹ ਵਾਧਾ ਹੋ ਰਿਹਾ ਹੈ ਜਿਸ ਦੇ ਚੱਲਦਿਆਂ ਮੈਡੀਕਲ ਸਹਾਇਤਾ ਲਈ ਕੀਤੇ ਗਏ ਪ੍ਰਬੰਧਾਂ ਵਿਚ ਵੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਵਰਤਮਾਨ ਸਮੇਂ ਲਾਊਂਜ ਵਿਚ 2 ਓ.ਪੀ.ਡੀਜ਼. 'ਚ 4 ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਜਿਸਨੂੰ ਅੱਜ ਤੋਂ ਹੀ ਦੁੱਗਣਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਭੀੜ ਵਾਲੀਆਂ ਥਾਂਵਾਂ ਤੋਂ ਐਮਰਜੈਂਸੀ ਮੌਕੇ ਮਰੀਜ਼ਾਂ ਨੂੰ ਲੈ ਕੇ ਆਉਣ ਲਈ ਤੈਨਾਤ 20 ਬਾਈਕ ਐਂਬੂਲੈਂਸਾਂ ਨੂੰ ਵੀ ਜਲਦ ਹੀ 40 ਕਰਵਾਇਆ ਜਾ ਰਿਹਾ ਹੈ।

ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਈ ਬਾਰਿਸ਼ ਦੇ ਕਾਰਨ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਦੇ ਸਾਰੇ ਪ੍ਰੋਗਰਾਮ ਹੋਏ ਰੱਦ

ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟੈਂਟ ਪ੍ਰਬੰਧਕਾਂ ਨੂੰ ਮੈਡੀਕਲ ਲਾਊਂਜ ਦੀ ਜਗਾ ਵਿਚ ਵਾਧਾ ਕਰਨ ਦੀ ਹਦਾਇਤ ਕਰਦਿਆਂ ਟੈਂਟ ਨੂੰ ਨਾਲ ਲੱਗਦੇ ਗੱਠੜੀ ਘਰ ਵੱਲ ਵਧਾਉਣ ਲਈ ਕਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਦਾ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।    

Get the latest update about Navtej Singh Cheema, check out more about Dr Jasmeet Kaur Bawa, Balbir Singh Sidhu, Guru Nanak Darbar & Sultanpur Lodhi

Like us on Facebook or follow us on Twitter for more updates.