ਪੇਸ਼ੀ ਲਈ ਜ਼ਿਲ੍ਹਾ ਅਦਾਲਤ ਪਹੁੰਚੇ ਪੰਜਾਬ ਸਿੱਖਿਆ ਮੰਤਰੀ ਮੀਤ ਹੇਅਰ, ਕੋਰੋਨਾ ਕਾਲ 'ਚ ਦਰਜ਼ ਹੋਇਆ ਸੀ ਮਾਮਲਾ

ਅੱਜ ਨਵਾਂਸ਼ਹਿਰ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਲਈ ਸਿੱਖਿਆ ਤੇ ਖੇਡ ਮੰਤਰੀ ਮੀਤ ਹੇਅਰ ਪਹੁੰਚੇ। ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਗੜ੍ਹਸ਼ੰਕਰ ਤੋਂ 'ਆਪ' ਵਿਧਾਇਕ...

ਚੰਡੀਗੜ੍ਹ: ਅੱਜ ਨਵਾਂਸ਼ਹਿਰ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਲਈ ਸਿੱਖਿਆ ਤੇ ਖੇਡ ਮੰਤਰੀ ਮੀਤ ਹੇਅਰ ਪਹੁੰਚੇ। ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਗੜ੍ਹਸ਼ੰਕਰ ਤੋਂ 'ਆਪ' ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਤੇ ਧਾਰਾ 188 ਤਹਿਤ ਨਵਾਂਸ਼ਹਿਰ ਦੀ ਅਦਾਲਤ 'ਚ ਕੋਰੋਨਾ ਦੇ ਦੌਰ ਦੌਰਾਨ ਹੋਏ ਧਰਨੇ ਕਰਨ ਲਈ ਮਾਮਲਾ ਦਰਜ ਕਰ ਲਿਆ ਗਿਆ ਸੀ। ਜਿਸ ਸਬੰਧੀ ਜੱਜ ਮਹਿੰਦੀ ਰੱਤੀ ਦੀ ਅਦਾਲਤ ਵਿੱਚ ਅੱਜ ਸਿੱਖਿਆ ਮੰਤਰੀ ਅਤੇ ਵਿਧਾਇਕ ਦੋਵੇਂ ਪੇਸ਼ ਹੋਏ। ਇਸ ਤੋਂ ਬਾਅਦ ਐਸਐਸਪੀ ਕੰਵਰਦੀਪ ਕੌਰ ਨੇ ਮੀਤ ਹੇਅਰ ਸਿੱਖਿਆ ਮੰਤਰੀ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ।

  
ਇਸ ਮੌਕੇ ਤੇ ਅਦਾਲਤ 'ਚ ਪੇਸ਼ ਹੋਏ ਸਿੱਖਿਆ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਹੁਤ ਜਲਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪੰਜਾਬ 'ਚ ਸਮਾਰਟ ਸਕੂਲ ਬਣਾਉਣ ਲਈ ਸਮਾਰਟ ਸਕੂਲ ਤਿਆਰ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਜਲਦ ਹੀ 35000 ਨਵੀਆਂ ਨੌਕਰੀਆਂ ਦੀ ਭਰਤੀ ਕਰਨ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਜਲਦੀ ਹੀ ਨਵੀਂ ਨੀਤੀ ਲੈ ਕੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ 'ਚ ਸਥਿਤੀ ਪੈਦਾ ਕਰਨ ਵਾਲੇ ਗੈਂਗਸਟਰਾਂ ਨੂੰ ਸਹੀ ਲੀਹ 'ਤੇ ਲਿਆਉਣ ਲਈ ਸਰਕਾਰ ਵੀ ਵੱਡਾ ਫੈਸਲਾ ਲੈ ਰਹੀ ਹੈ।

Get the latest update about TRUE SCOOP PUNJABI, check out more about PUNJAB NEWS & Gurmeet Singh Meet Hayer

Like us on Facebook or follow us on Twitter for more updates.