ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੌਮਾਂਤਰੀ ਸਰਹੱਦ 'ਤੇ ਮੀਟਿੰਗ ਜਾਰੀ

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ...

ਚੰਡੀਗੜ੍ਹ— ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਨੇੜੇ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ 'ਤੇ ਅੱਜ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ 'ਚ ਸਵਾਗਤੀ ਗੇਟ, ਪੁੱਲ ਦੇ ਨਿਰਮਾਣ ਤੇ ਹੋਰ ਕਾਰਜਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਹ ਪੁੱਲ ਰਾਵੀ ਦਰਿਆ 'ਤੇ ਬਣਾਇਆ ਜਾ ਰਿਹਾ ਹੈ ਤੇ ਇਸ ਦੇ ਡਿਜ਼ਾਈਨ 'ਤੇ ਵੀ ਗੱਲਬਾਤ ਹੋ ਰਹੀ ਹੈ। ਲਾਂਘੇ ਦੇ ਕੰਮ 'ਚ ਤੇਜ਼ੀ ਦੇਖੀ ਗਈ ਹੈ। ਕੌਰੀਡੋਰ ਨੂੰ ਨੇਪਰੇ ਚਾੜ੍ਹਨ ਲਈ ਨਿਰਮਾਣ ਏਜੰਸੀ ਨੇ ਕੁਝ ਦਿਨ ਪਹਿਲਾਂ ਕੰਡਿਆਲੀ ਤਾਰ ਕੋਲ (ਦਰਸ਼ਨੀ ਸਥਾਨ ਦੇ ਨੇੜੇ) ਬਣਿਆ ਬੰਕਰ ਢਾਹ ਦਿੱਤਾ ਹੈ।

ਗੁਰਦਾਸਪੁਰ ਸੀਟ ਹਾਰਨ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ

ਇਹ ਬੰਕਰ ਭਾਰਤ-ਪਾਕਿ ਵਿਚਾਲੇ ਬਣਾਏ ਜਾ ਰਹੇ ਪੁੱਲ ਦੇ ਕੰਮ 'ਚ ਅੜਿੱਕਾ ਪੈਦਾ ਕਰ ਰਿਹਾ ਸੀ। ਇਸ ਨੂੰ ਢਾਹੁਣ ਲਈ ਨਿਰਮਾਣ ਏਜੰਸੀ ਨੇ ਪਹਿਲਾਂ ਸੈਨਾ ਦੇ ਉੱਚ ਅਧਿਕਾਰੀਆਂ ਤੋਂ ਪ੍ਰਵਾਨਗੀ ਲਈ ਹੈ। ਇਸੇ ਤਰ੍ਹਾਂ ਕੰਡਿਆਲੀ ਤਾਰ ਕੋਲ ਬਣੇ ਟਾਵਰ, ਦਰਸ਼ਨੀ ਸਥਾਨ ਤੋਂ ਇਲਾਵਾ ਕੰਟੀਨ ਤੇ ਨੇੜਲੇ ਸੈਂਡ ਨੂੰ ਢਾਹ ਦਿੱਤਾ ਗਿਆ ਹੈ। ਪਾਕਿ ਸਰਕਾਰ ਨੇ ਕਰਤਾਰਪੁਰ ਲਾਂਘੇ ਦਾ ਕੰਮ 75 ਫ਼ੀਸਦੀ ਤੱਕ ਮੁਕੰਮਲ ਕਰ ਲਿਆ ਹੈ। ਕੌਮਾਂਤਰੀ ਸੀਮਾ 'ਤੇ ਬਣੇ ਧੁੱਸੀ ਬੰਨ੍ਹ 'ਤੇ ਖੜ੍ਹ ਕੇ ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ ਹੋ ਰਿਹਾ ਕੰਮ ਦੇਖਿਆ ਜਾ ਸਕਦਾ ਹੈ। ਭਾਰਤ ਵਾਲੇ ਪਾਸੇ ਬਣਨ ਵਾਲੀ ਸੜਕ ਦੇ ਕੰਮ ਦੇ ਪਹਿਲੇ ਪੜਾਅ ਨੂੰ ਵੀ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।

Get the latest update about Online Punjabi News, check out more about Gurdaspur, Zero Line, Punjab News & Punjabi Local News

Like us on Facebook or follow us on Twitter for more updates.