ਖ਼ਾਲਸਾ ਸਿਰਜਣਾ ਦਿਵਸ ਮੌਕੇ ਅੰਮ੍ਰਿਤਸਰ ਪਹੁੰਚੇ ਲੱਖਾਂ ਸ਼ਰਧਾਲੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖ਼ਾਲਸਾ ਦੀ ਸਿਰਜਣਾ ਦਿਵਸ ਦੇ ਮੌਕੇ ਤੇ ਲੱਖਾਂ ਦੀ ਗਿਣਤੀ 'ਚ ਲੋਕ ਅੰਮ੍ਰਿਤਸਰ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਤੇ ਲੱਖਾਂ 'ਚ ਸੰਗਤਾਂ ਨੇ...

ਅੰਮ੍ਰਿਤਸਰ:-ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖ਼ਾਲਸਾ ਦੀ ਸਿਰਜਣਾ ਦਿਵਸ ਦੇ ਮੌਕੇ ਤੇ ਲੱਖਾਂ ਦੀ ਗਿਣਤੀ 'ਚ ਲੋਕ ਅੰਮ੍ਰਿਤਸਰ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਤੇ ਲੱਖਾਂ 'ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਥ, ਦੇਸ਼ ਅਤੇ ਵਿਸ਼ਵ ਵਿਚ ਸ਼ਾਂਤੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਸਿੱਖਾਂ ਦਾ ਕਹਿਣਾ ਹੈ ਕਿ ਇਸ ਦਿਨ ਸਿੱਖਾਂ ਨੂੰ ਸਿੱਖ ਮਰਿਆਦਾ ਦਾ ਸਤਿਕਾਰ ਕਰਦੇ ਹੋਏ ਸਿੱਖ ਨਾਲ ਜੁੜਨਾ ਚਾਹੀਦਾ ਹੈ। 


ਇਸੇ ਦਿਨ ਸੰਨ 1699 ਦੀ ਵਿਸਾਖੀ ਵਾਲੇ ਦਿਨ ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਖਾਸ ਦਿਨ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਆਪ ਇਨ੍ਹਾਂ ਸ਼ੇਰਾਂ ਨੂੰ ਸਜਾਇਆ। ਸਿੱਖ ਪੰਥ ਹਰ ਸਾਲ ਇਸ ਦਿਨ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਮਨਾਉਂਦਾ ਹੈ। ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਵਾਹਿਗੁਰੂ ਅੱਗੇ ਮੱਥਾ ਟੇਕਿਆ, ਸੰਗਤਾਂ ਨੇ ਗੁਰਬਾਣੀ ਦਾ ਸਰਵਣ ਵੀ ਕੀਤਾ। ਇਸ ਮੌਕੇ ਸੰਗਤਾਂ ਨੇ ਸਿੱਖੀ ਦੀ ਚੜਦੀ ਕਲਾ ਲਈ ਅਤੇ ਦੇਸ਼ ਅਤੇ ਵਿਸ਼ਵ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਅਰਦਾਸ ਕੀਤੀ। 

ਇਸ ਮੌਕੇ ਤੇ ਪਟਿਆਲਾ ਤੌ ਮੈਬਰ ਪਾਰਲੀਮੈਂਟ ਪ੍ਰਨੀਤ ਕੌਰ ਵੀ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਅਤੇ ਸੰਗਤਾਂ ਨੂੰ ਵਿਸਾਖੀ ਦੀ ਲਖ ਲਖ ਵਧਾਈ ਦਿੱਤੀ।

Get the latest update about AMRISTAR, check out more about GOLDEN TEMPLE, VAISAKHI, PUNJABI NEWS & TRUESCOOP PUNJABI

Like us on Facebook or follow us on Twitter for more updates.