ਕੋਰੋਨਾ ਸੰਕਟ ਵਿਚਾਲੇ ਮੋਦੀ ਸਰਕਾਰ ਦਾ ਫੈਸਲਾ, 80 ਕਰੋੜ ਲੋਕਾਂ ਨੂੰ ਪੰਜ ਕਿੱਲੋ ਮੁਫ਼ਤ ਅਨਾਜ ਉਪਲਬੱਧ ਕਰਵਾਏਗੀ ਸਰਕਾਰ

ਕੋਰੋਨਾ ਸੰਕਟ ਦੀ ਮਾਰ ਝੱਲ ਰਹੇ ਗਰੀਬ ਤੇ ਮਜ਼ਦੂਰ ਵਰਗ ਲੋਕਾਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ...

ਨਵੀਂ ਦਿੱਲੀ: ਕੋਰੋਨਾ ਸੰਕਟ ਦੀ ਮਾਰ ਝੱਲ ਰਹੇ ਗਰੀਬ ਤੇ ਮਜ਼ਦੂਰ ਵਰਗ ਲੋਕਾਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਭਾਰਤ ਸਰਕਾਰ ਮਈ ਤੇ ਜੂਨ 2021 ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (PM Garib Kalyan Yojana) ਤਹਿਤ ਫ੍ਰੀ ਅਨਾਜ ਉਪਲਬੱਧ ਕਰਵਾਏਗੀ। ਸਮਾਚਾਰ ਏਜੰਸੀ ਏਐੱਨਆਈ ਮੁਤਾਬਿਕ ਦੇਸ਼ ਦੇ ਲਗਪਗ 80 ਕਰੋੜ ਲਾਭਪਾਤਰੀਆਂ ਨੂੰ ਪੰਜ ਕਿੱਲੋਗ੍ਰਾਮ ਮੁਫ਼ਤ ਅਨਾਜ ਉਪਲਬੱਧ ਕਰਵਾਇਆ ਜਾਵੇਗਾ। ਭਾਰਤ ਸਰਕਾਰ ਇਸ ਪਹਿਲ 'ਤੇ 26 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖਰਚਾ ਕਰੇਗੀ।

ਕੇਂਦਰ ਸਰਕਾਰ ਨੇ ਇਹ ਐਲਾਨ ਉਸ ਸਮੇਂ ਕੀਤਾ ਹੈ ਜਦੋਂ ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਸੰਕਟ ਦੇ ਚੱਲਦਿਆਂ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ। ਇਨ੍ਹਾਂ ਪਾਬੰਦੀਆਂ ਦੀ ਮਾਰ ਆਮ ਆਦਮੀ 'ਤੇ ਨਹੀਂ ਪਈ ਇਸਲਈ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਇਸ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਸੰਕਟ 'ਚ ਸਭ ਤੋਂ ਜ਼ਿਆਦਾ ਪ੍ਰਭਾਵਿਤ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰ ਮੌਜੂਦਾ ਹਾਲਾਤ ਦੀ ਸਮੀਖਿਆ ਕਰਨਗੇ। ਪੀਐੱਮ ਮੋਦੀ ਨੇ ਇਹ ਬੈਠਕ ਅਜਿਹੇ ਸਮੇਂ ਕੀਤੀ ਹੈ ਜਦੋਂ ਮਹਾਮਾਰੀ ਲਗਾਤਾਰ ਭਿਆਨਕ ਰੂਪ ਲੈਂਦੀ ਜਾ ਰਹੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪ੍ਰਾਥਮਿਕਤਾ ਰਹੀ ਹੈ ਕਿ ਮਹਾਮਾਰੀ ਦੇ ਮੁਸ਼ਕਲ ਸਮੇਂ 'ਚ ਗਰੀਬ ਦੇ ਘਰ ਦਾ ਚੁੱਲ੍ਹਾ ਨਹੀਂ ਬੁਝਣਾ ਚਾਹੀਦਾ। ਮਜ਼ਦੂਰ ਤੇ ਗਰੀਬ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ।

Get the latest update about free food, check out more about May June, pm Garib Kalyanann yojana, Truescoop & Truescoop News

Like us on Facebook or follow us on Twitter for more updates.