ਕਾਲੇ ਕਾਨੂੰਨਾਂ ਬਦਲੇ 100 ਤੋਂ ਵੱਧ ਕਿਸਾਨਾਂ ਦੀ ਜਾਨ ਲੈਣ ਵਾਲੇ ਮੋਦੀ ਹੁਣ ਨੀਂਦ ਤੋਂ ਜਾਗਣ-'ਆਪ'

ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਲਾਗੂ ਕਰਨ ਦੀ ਜ਼ਿੱਦ ਵਿੱਚ ਪੰ...

ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਲਾਗੂ ਕਰਨ ਦੀ ਜ਼ਿੱਦ ਵਿੱਚ ਪੰਜਾਬ ਦੇ 100 ਤੋਂ ਵੱਧ ਕਿਸਾਨਾਂ ਦੀ ਜਾਨ ਚਲੇ ਜਾਣ ਉੱਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੂੰ ਨੀਂਦ 'ਚੋਂ ਜਾਗਣ ਤੇ ਕਾਲੇ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਜਲੰਧਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ 9ਵੇਂ ਗੇੜ ਦੀ ਮੀਟਿੰਗ ਅਸਫਲ ਰਹਿਣ ਦਾ ਇੱਕੋ ਇੱਕ ਕਾਰਨ ਨਰਿੰਦਰ ਮੋਦੀ ਦੀ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀ ਜ਼ਮੀਨ ਖੋਹ ਕੇ ਦੇਣ ਦੀ ਜ਼ਿੱਦ ਹੈ।
'ਆਪ' ਆਗੂਆਂ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਰੋਜ਼ਾਨਾ ਦਿੱਲੀ ਦੇ ਬਾਰਡਰ ਤੋਂ ਦੇਸ਼ ਦੇ ਅੰਨਦਾਤਾ ਦੀ ਲਾਸ਼ਾਂ ਆ ਰਹੀਆਂ ਹਨ, ਪ੍ਰੰਤੂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕੋਈ ਦਰਦ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤੇ ਦੀ ਬਿਲਕੁਲ ਸਿੱਧੀ ਅਤੇ ਸਪੱਸ਼ਟ ਮੰਗ ਹੈ ਕਿ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਜੇਕਰ ਮੋਦੀ ਸਰਕਾਰ ਨੂੰ ਇਹ ਸਮਝ ਨਹੀਂ ਆਉਂਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।
ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਕਿਸਾਨ ਪਰੇਡ ਨੂੰ ਲੈ ਕੇ ਜੋ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੇ ਜਾ ਅਜਿਹੇ ਕੂੜ ਪ੍ਰਚਾਰ ਉੱਤੇ ਟਿੱਪਣੀ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਭੜਕਾਉਣ ਤੋਂ ਬਾਜ਼ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਪੱਸ਼ਟ ਕਿਹਾ ਹੈ ਕਿ ਉਹ ਕਿਸੇ ਤਰ੍ਹਾਂ ਦੀ ਹਿੰਸਾ ਵਿੱਚ ਵਿਸ਼ਵਾਸ ਨਹੀਂ ਕਰਦੀ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਹੱਕ ਮੰਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਨਾਲ ਖੜ੍ਹਨ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਨੋਟਿਸ ਜਾਰੀ ਕਰਨਾ ਅਤਿ ਮੰਦਭਾਗਾ ਹੈ ਤੇ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਲੋਕਾਂ ਦਾ ਪੇਟ ਭਰਨ ਲਈ ਦਿਨ ਰਾਤ ਖੇਤਾਂ 'ਚ ਮਿਹਨਤ ਕਰਦਾ ਹੈ, ਜਿਸ ਕਿਸਾਨ ਦਾ ਪੁੱਤਰ ਦੇਸ਼ ਦੀ ਸਰਹੱਦ ਉੱਤੇ ਰੱਖਿਆ ਕਰ ਰਿਹਾ ਹੈ ਅੱਜ ਉਸ ਨੂੰ ਹੀ ਮੋਦੀ ਸਰਕਾਰ ਬਦਨਾਮ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਸਿੱਧੀ ਤੇ ਸਪੱਸ਼ਟ ਮੰਗ ਨੂੰ ਮੰਨਦੇ ਹੋਏ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।

Get the latest update about black laws, check out more about farmers & narendre Modi

Like us on Facebook or follow us on Twitter for more updates.