ਦਾਖ਼ਲਾ ਵਧਾਉਣ ਵਾਲੇ ਸਕੂਲਾਂ ਨੂੰ ਦਿੱਤੇ ਜਾਣਗੇ ਪ੍ਰਸ਼ੰਸਾ ਪੱਤਰ : ਸਿੱਖਿਆ ਸਕੱਤਰ

ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਸ਼ੈਸ਼ਨ 2020-21 ਲਈ ਪ੍ਰੀ-ਪ੍ਰਾਇਮਰੀ ਤੋਂ...

ਮੋਹਾਲੀ— ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਸ਼ੈਸ਼ਨ 2020-21 ਲਈ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦਾਖ਼ਲਾ ਮੁਹਿੰਮ ਸ਼ੁਰੂ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵੈਬਸਾਈਟ ਤੇ ਪਹਿਲਾਂ ਹੀ ਦਾਖ਼ਲਾ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਅਪਲੋਡ ਕਰ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਸਕੂਲ ਅਧਿਆਪਕਾਂ ਨਾਲ ਮਿਲ ਕੇ ਦਾਖ਼ਲਾ ਮੁਹਿੰਮ ਨੂੰ ਸਫਲ ਬਨਾਉਣ ਵਿੱਚ ਪੂਰੀ ਤਨਦੇਹੀ ਨਾਲ ਕਾਰਜ ਕੀਤਾ ਹੈ। ਇਸ ਦੇ ਨਾਲ ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਗੁਣਾਤਮਕ ਸਿੱਖਿਆ ਪ੍ਤੀ ਵਿਸਵਾਸ਼ ਵਧੀਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਮੂਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵੱਡਾ ਹੰਭਲਾ ਮਾਰਨ ਦੀ ਲੋੜ ਹੈ।

ਪੰਜਵੀਂ ਦੀ ਬੋਰਡ ਦੀ ਪ੍ਰੀਖਿਆ ਅਧਿਆਪਕਾਂ ਲਈ ਇਕ ਸਕਾਰਾਤਮਕ ਚੁਣੌਤੀ : ਸਿੱਖਿਆ ਸਕੱਤਰ

ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ ਨੇ ਸ਼ੈਸਨ 2019-20 ਵਿੱਚ 2018-19 ਦੇ ਮੁਕਾਬਲੇ ਸਕੂਲ ਅਨੁਸਾਰ ਦਾਖਲਿਆਂ ਵਿੱਚ ਵਾਧਾ ਕੀਤਾ ਹੈ ੳੁਹਨਾਂ ਸਕੂਲਾਂ ਦੇ ਮੁਖੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਮੁੱਖ ਦਫ਼ਤਰ ਦੇ ਵੱਲੋਂ ਦਾਖ਼ਲਾ ਮੁਹਿੰਮ ਦੇ ਨੋਡਲ ਅਧਿਕਾਰੀ ਦਾਖਲਾ ਸੰਜੀਵ ਸ਼ਰਮਾ ਸਹਾਇਕ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਨਵੰਬਰ ਤੋਂ ਪਹਿਲਾਂ ਹੀ ਪ੍ਰੀ-ਪ੍ਰਾਇਮਰੀ ਦੀ ਦਾਖ਼ਲਾ ਮੁਹਿੰਮ ਜੋਰਾਂ ਸ਼ੋਰਾਂ ਨਾਲ ਚਲ ਰਹੀ ਹੈ ਅਤੇ 3-6 ਸਾਲ ਦੇ ਬੱਚਿਆਂ ਦੇ ਦਾਖ਼ਲੇ ਹੋ ਰਹੇ ਹਨ। ਹੁਣ ਸਿੱਖਿਆ ਵਿਭਾਗ ਵੱਲੋਂ ਪਾ੍ਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਵਿੱਚ ਵੀ ਦਾਖ਼ਲੇ ਸ਼ੁਰੂ ਕਰ ਦਿੱਤੇ ਹਨ ਕਿੳੁਂਕਿ ਵਿਭਾਗ ਕੋਲ ਮਾਪਿਆਂ ਦੀ ਮੰਗ ਆ ਰਹੀ ਹੈ ਕਿ ੳੁਹਨਾਂ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਦਾ ਦਾਖ਼ਲਾ ਕਰਵਾਉਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੇ ਕੁਝ ਸਮੇਂ ਦੇ ਅੰਤਰਾਲ ਵਿੱਚ ਹੀ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਕਾਇਆ ਕਲਪ ਕੀਤਾ ਹੋਣਾ ਹੈ। ਸਮਾਰਟ ਸਕੂਲਾਂ ਵਿੱਚ ਮੁਫ਼ਤ ਸਮਾਰਟ ਕਲਾਸਰੂਮ ਦੀ ਸਹੂਲਤ, ਈ-ਕੰਟੈਂਟ ਦੀ ਆਧੁਨਿਕ ਤਕਨੀਕ ਨਾਲ ਦਿੱਤੀ ਜਾ ਰਹੀ ਗੁਣਾਤਮਕ ਸਿੱਖਿਆ, ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ, ਖੇਡੋ ਪੰਜਾਬ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਖੇਡਾਂ ਵੱਲ ਵਿਸ਼ੇਸ਼ ਧਿਆਨ, ਸਹਿ ਅਕਾਦਮਿਕ ਰੁਚੀਆਂ ਅਤੇ ਵਿੱਦਿਅਕ ਮੇਲਿਆਂ ਦਾ ਆਯੋਜਨ, ਆਦਿ ਨਾਲ ਸਰਕਾਰੀ ਸਕੂਲਾਂ ਵੱਲ ਮਾਪਿਆਂ ਨੇ ਆਪਣੇ ਬੱਚਿਆਂ ਦੇ ਦਾਖ਼ਲੇ ਕਰਵਾੳੁਣ ਲਈ ਰੁਖ ਕਰ ਲਿਆ ਹੈ।

ਫਰਵਰੀ ਅਤੇ ਮਾਰਚ ਮਹੀਨੇ ਲਈ ਵਿਭਾਗ ਵੱਲੋਂ ਅਸਰਦਾਰ ਅਜੰਡੇ ਦੀ ਤਿਆਰੀ

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਡੀ ਪੱਧਰ 'ਤੇ ਸਿੱਧੀ ਭਰਤੀ ਰਾਹੀਂ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਦੀ ਭਰਤੀ ਕਰਕੇ ਵਿਸ਼ੇਸ਼ ਲੀਡਰਸ਼ਿਪ ਦੀ ਸਿਖਲਾਈ ਵੀ ਦੇ ਦਿੱਤੀ ਗਈ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2019-20 ਵਿੱਚ ਸਮਾਸਸਸ ਪੀਏਯੂ ਲੁਧਿਆਣਾ ਵਿੱਚ 1200 ਦੇ ਕਰੀਬ, ਸਪਸ ਗਿਆਸਪੁਰਾ ਲੁਧਿਆਣਾ ਵਿੱਚ 850 ਦੇ ਕਰੀਬ, ਸਅਸਸਸ ਬਠਿੰਡਾ ਵਿੱਚ 825 ਦੇ ਕਰੀਬ, ਸਸਸਸ ਮਲਟੀਪਰਪਜ਼ ਲੁਧਿਆਣਾ ਵਿੱਚ 800 ਦੇ ਕਰੀਬ, ਸਸਸਸ ਸਿਵਲ ਲਾਈਨਜ਼ ਪਟਿਆਲਾ ਵਿੱਚ 750 ਦੇ ਕਰੀਬ ਵੱਧ ਵਿਦਿਆਰਥੀਆਂ ਦਾ ਦਾਖ਼ਲਾ ਹੋਇਆ ਹੈ।

ਨਵ-ਨਿਯੁਕਤ ਪਿ੍ੰਸੀਪਲਾਂ ਵਿੱਚ ਵਰਕਸ਼ਾਪ ਰਾਹੀਂ ਸਿੱਖੇ ਲੀਡਰਸ਼ਿਪ ਦੇ ਕੌਸ਼ਲ ਬਿਹਤਰੀਨ ਯੋਜਨਾਬੰਦੀ ਲਈ ਹੋਣਗੇ ਸਹਾਈ : ਸਿੱਖਿਆ ਸਕੱਤਰ

Get the latest update about Secretary Of Education, check out more about School Education Punjab, Mohali Secretary, Krishna Kumar & District Education Officers Elementary

Like us on Facebook or follow us on Twitter for more updates.