ਮਨੀ ਲਾਂਡਰਿੰਗ ਮਾਮਲਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਅਦਾਲਤ 'ਚ ਹੋਈ ਪੇਸ਼ੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨੀ ਖਿਲਾਫ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਿਸ...

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨੀ ਖਿਲਾਫ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਿਸ ਦੇ ਚਲਦਿਆਂ ਅਗਲੀ ਸੁਣਵਾਈ ਲਈ ਅੱਜ ਰੁਪਿੰਦਰ ਜੀਤ ਚਾਹਲ ਜੱਜ ਦੀ ਅਦਾਲਤ 'ਚ ਉਸ ਨੂੰ ਪੇਸ਼ ਕੀਤਾ ਗਿਆ। ਇਸ ਮਾਮਲੇ ਤੇ ਹੁਣ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਜੱਜ ਨੇ ਰਿਮਾਂਡ ਦਿੱਤਾ ਹੈ। ਹਨੀ ਦੇ ਵਕੀਲ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ 20 ਤਰੀਕ ਤੱਕ ਨਿਆਇਕ ਹਿਰਾਸਤ ਵਿੱਚ ਲਿਆ ਗਿਆ ਹੈ। ਦਸ ਦਈਏ ਕਿ ਈ.ਡੀ ਨੇ ਬੀਤੀ 23 ਮਾਰਚ ਨੂੰ ਹਨੀ ਖ਼ਿਲਾਫ਼ ਮਨੀ ਲਾਂਡਰਿੰਗ ਦੇ ਦੋਸ਼ ਹੇਠ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਵਿਸ਼ੇਸ਼ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵਿੱਚ ਇਹ ਚਾਰਜਸ਼ੀਟ ਦਾਇਰ ਕੀਤੀ ਗਈ ਸੀ।   


ਜਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਅਤੇ ਉਸ ਦੇ ਸਾਥੀ ਕੁਦਰਤਦੀਪ ਸਿੰਘ ਨੂੰ ਈਡੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ  10 ਥਾਵਾਂ 'ਤੇ ਛਾਪੇਮਾਰੀ ਦੌਰਾਨ ਫੜਿਆ ਗਿਆ ਸੀ। ਈਡੀ ਨੇ ਹਨੀ ਦੇ ਅਹਾਤੇ ਤੋਂ ਲਗਭਗ 7.9 ਕਰੋੜ ਰੁਪਏ ਅਤੇ ਉਸ ਦੇ ਇੱਕ ਸਾਥੀ ਸੰਦੀਪ ਕੁਮਾਰ ਤੋਂ 2 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਸੀ। ਬਾਅਦ 'ਚ ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਕਈ ਵਾਰ ਬੁਲਾਇਆ ਅਤੇ ਆਖਿਰਕਾਰ 3 ਫਰਵਰੀ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ। ਹਨੀ ਨੂੰ ਈਡੀ ਨੇ ਕਰੀਬ 7 ਦਿਨਾਂ ਦੇ ਰਿਮਾਂਡ 'ਤੇ ਰੱਖਿਆ ਸੀ, ਜਿਸ ਤੋਂ ਬਾਅਦ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜੇਲ ਭੇਜ ਦਿੱਤਾ ਗਿਆ ਅਤੇ ਉਹ ਅਜੇ ਵੀ ਜੇਲ 'ਚ ਹੈ।

Get the latest update about Money laundering case, check out more about PUNJAB NEWS, CHANRJIT SING CHANNI, TRUE SCOOP PUNJABI & HONEY

Like us on Facebook or follow us on Twitter for more updates.