ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚੋਂ 10 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ

ਭਾਰਤੀ ਬਾਰਡਰ ਸਕਿਓਰਿਟੀ ਫੋਰਸਾਂ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ 10 ਕਿ...

ਭਾਰਤੀ ਬਾਰਡਰ ਸਕਿਓਰਿਟੀ ਫੋਰਸਾਂ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ 10 ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਸੁਰੱਖਿਆ ਮੁਲਾਜ਼ਮਾਂ ਵਲੋਂ ਪ੍ਰੈੱਸ ਨੋਟ ਜਾਰੀ ਕਰਕੇ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਬੀ.ਐੱਸ.ਐਫ. ਦੇ ਅਧਿਕਾਰੀਆਂ ਨੇ ਅਟਾਰੀ ਦੇ ਨੇੜੇ ਸਰਹੱਦੀ ਇਲਾਕੇ ਵਿਚ ਸ਼ੱਕੀ ਗਤੀਵਿਧੀ ਦੇਖੀ ਗਈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਨ੍ਹਾਂ ਉੱਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇਕ ਵਿਅਕਤੀ ਦੇ ਮੋਢੇ ਉੱਤੇ ਗੋਲੀ ਲੱਗੀ ਜਦਕਿ ਦੂਜਾ ਵਿਅਕਤੀ ਭੱਜਣ ਵਿਚ ਸਫਲ ਰਿਹਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਤਲਾਸ਼ੀ ਲਈ ਤੇ ਉਨ੍ਹਾਂ 10 ਪੈਕੇਟ ਹੈਰੋਇਨ ਬਰਾਮਦ ਹੋਈ। ਜਿਸ ਦਾ ਭਾਰ 10.700 ਕਿਲੋਗਰਾਮ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਗਸ਼ਤ ਵਧਾ ਦਿੱਤੀ ਗਈ ਹੈ। 

Get the latest update about border area, check out more about 10 kg heroin, Amritsar & recovered

Like us on Facebook or follow us on Twitter for more updates.