ਰਾਸ਼ਟਰੀ ਅਧਿਆਪਕ ਪੁਰਸਕਾਰ 2022: ਨਾਮਜ਼ਦਗੀਆਂ ਲਈ 12 ਜੁਲਾਈ ਤੱਕ ਕਰ ਸਕਦੇ ਹੋ ਅਪਲਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਪੀ.ਆਈ. ਕੁਲਜੀਤ ਪਾਲ ਸਿੰਘ ਮਾਹੀ ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕ ਇਸ ਪੁਰਸਕਾਰ ਲਈ ਅਪਲਾਈ ਕਰ ਰਹੇ ਹਨ ਅਤੇ ਇਸ ਵਾਰ ਆਨਲਾਈਨ ਅਪਲਾਈ ਪ੍ਰਕਿਰਿਆ ਨੂੰ ਦੇਖਦਿਆਂ ਬਹੁਤ ਸਾਰੇ ਅਧਿਆਪਕਾਂ ਦੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ...

ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਾਲ 2022 ਵਿੱਚ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਆਖਰੀ ਮਿਤੀ 12 ਜੁਲਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਪੀ.ਆਈ. ਕੁਲਜੀਤ ਪਾਲ ਸਿੰਘ ਮਾਹੀ ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕ ਇਸ ਪੁਰਸਕਾਰ ਲਈ ਅਪਲਾਈ ਕਰ ਰਹੇ ਹਨ ਅਤੇ ਇਸ ਵਾਰ ਆਨਲਾਈਨ ਅਪਲਾਈ ਪ੍ਰਕਿਰਿਆ ਨੂੰ ਦੇਖਦਿਆਂ ਬਹੁਤ ਸਾਰੇ ਅਧਿਆਪਕਾਂ ਦੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੇਰ ਸ਼ਾਮ ਤੱਕ ਨਾ ਪੂਰੀ ਹੋਣ ਕਾਰਨ ਇਹ ਮੌਕਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਬਹੁਤ ਜਿਆਦਾ ਮਿਹਨਤ ਕੀਤੀ ਗਈ ਹੈ ਅਤੇ ਇਸ ਆਨਲਾਈਨ ਨਾਮਜ਼ਦਗੀ ਅਪਲਾਈ ਪ੍ਰਕਿਰਿਆ ਨੂੰ ਹੁਣ ਅਧਿਆਪਕ 12 ਜੁਲਾਈ ਤੱਕ ਪੂਰਾ ਕਰ ਸਕਣਗੇ। ਉਹਨਾਂ ਹੋਰ ਵੀ ਅਧਿਆਪਕਾਂ ਨੂੰ ਵਿਦਿਆਰਥੀਆਂ ਅਤੇ ਸਕੂਲਾਂ ਲਈ ਕੀਤੇ ਵਧੀਆ ਕਾਰਜਾਂ ਨੂੰ ਸਨਮੁੱਖ ਰੱਖਦਿਆਂ ਇਸ ਰਾਸ਼ਟਰੀ ਅਧਿਆਪਕ ਪੁਰਸਕਾਰ ਦੇ ਲਈ 12 ਜੁਲਾਈ ਤੱਕ ਮਿਲੇ ਵਾਧੇ ਦਾ ਲਾਭ ਲੈਣ ਹਿੱਤ ਆਪਣੀਆਂ ਆਪਣੀਆਂ ਨਾਮਜ਼ਦਗੀਆਂ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਕਰਮਜੀਤ ਕੌਰ ਸਹਾਇਕ ਡਾਇਰੈਕਟਰ ਸੈਕੰਡਰੀ ਸਿੱਖਿਆ ਵੀ ਮੌਜੂਦ ਸਨ।

Get the latest update about nomination, check out more about national teachers award, national teachers awards 2022, Punjab news & Punjab education

Like us on Facebook or follow us on Twitter for more updates.