ਵਰੁਣ ਗਾਂਧੀ ਨੇ ਕੀਤਾ ਟਵੀਟ, ਬੋਲੇ- ਕਿਸਾਨਾਂ ਦਾ ਦਰਦ ਸਮਝਣਾ ਹੋਵੇਗਾ

ਮੁਜ਼ੱਫਰਨਗਰ ਵਿਚ ਦੇਸ਼ ਭਰ ਦੇ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ............

ਮੁਜ਼ੱਫਰਨਗਰ ਵਿਚ ਦੇਸ਼ ਭਰ ਦੇ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ ਦੇ ਆਗੂ ਅਤੇ ਹੋਰ ਕਈ ਵੱਡੇ ਕਿਸਾਨ ਆਗੂ ਮੰਚ 'ਤੇ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਰਾਜਸੀ ਪਾਰਟੀਆਂ 'ਤੇ ਚੁਟਕੀ ਲਈ। ਮਹਾਪੰਚਾਇਤ ਦੇ ਦੌਰਾਨ, ਮਾਹੌਲ ਉਸ ਸਮੇਂ ਗਰਮ ਹੋ ਗਿਆ ਜਦੋਂ ਬਲਵੀਰ ਸਿੰਘ ਰਾਜੇਵਾਲ, ਜੋ ਸਟੇਜ ਤੇ ਭਾਸ਼ਣ ਦੇ ਰਹੇ ਸਨ, ਨੂੰ ਹੂਟਿੰਗ ਦਾ ਸਾਹਮਣਾ ਕਰਨਾ ਪਿਆ। ਰਾਜੇਵਾਲ ਇਸ ਗੱਲ ਤੋਂ ਨਾਰਾਜ਼ ਹੋ ਗਏ ਅਤੇ ਕਿਹਾ ਕਿ ਪੰਜਾਬ ਦੇ ਨੇਤਾਵਾਂ ਨੂੰ ਇੱਥੇ ਬੋਲਣ ਨਹੀਂ ਦਿੱਤਾ ਜਾ ਰਿਹਾ।

ਮਹਾਪੰਚਾਇਤ ਦੇ ਮੰਚ ਤੋਂ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਕਿਸਾਨ ਸੰਮੇਲਨ ਦੱਸਿਆ ਜਾ ਰਿਹਾ ਹੈ। ਤਕਰੀਬਨ 5 ਲੱਖ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਜੇਕਰ ਕਿਸਾਨ ਇੰਨੀ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਆਪਣੀ ਤਾਕਤ ਦਿਖਾਉਣ ਦੇ ਯੋਗ ਹੋ ਜਾਂਦੇ ਹਨ, ਤਾਂ ਸਰਕਾਰ 'ਤੇ ਦਬਾਅ ਜ਼ਰੂਰ ਵਧੇਗਾ।
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ਕਾਰਨ ਯੂਪੀ ਦੀ ਸਿਆਸਤ ਗਰਮਾ ਗਈ ਹੈ। ਮਹਾਪੰਚਾਇਤ ਵਿੱਚ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਖਿਲਾਫ ਨਾਅਰੇ ਵੀ ਲਗਾਏ ਜਾ ਰਹੇ ਹਨ।

ਇਸ ਦੌਰਾਨ, ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਆਪਣੇ ਅਧਿਕਾਰਤ ਟਵਿੱਟਰ 'ਤੇ ਮਹਾਪੰਚਾਇਤ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਦੇ ਨਾਲ ਵਰੁਣ ਗਾਂਧੀ ਨੇ ਕਿਹਾ ਹੈ ਕਿ ਮੁਜ਼ੱਫਰਨਗਰ ਵਿੱਚ ਹੋ ਰਹੀ ਮਹਾਪੰਚਾਇਤ ਵਿੱਚ ਲੱਖਾਂ ਕਿਸਾਨਾਂ ਨੇ ਹਿੱਸਾ ਲਿਆ ਹੈ। ਸਾਨੂੰ ਇਨ੍ਹਾਂ ਕਿਸਾਨਾਂ ਦੇ ਦਰਜ ਨੂੰ ਸਮਝਣਾ ਪਵੇਗਾ।
ਭਾਜਪਾ ਨੇਤਾ ਵਰੁਣ ਗਾਂਧੀ ਨੇ ਟਵਿੱਟਰ 'ਤੇ ਸਾਂਝੇ ਕੀਤੇ ਆਪਣੇ ਵੀਡੀਓ ਰਾਹੀਂ ਬਿਆਨ ਦਿੱਤਾ ਹੈ ਕਿ ਸਾਨੂੰ ਕਿਸਾਨਾਂ ਨਾਲ ਆਦਰਪੂਰਨ ਗੱਲਬਾਤ ਕਰਨ ਦੀ ਲੋੜ ਹੈ। ਉਨ੍ਹਾਂ ਦੀ ਪੀੜਾ, ਦਰਦ ਨੂੰ ਸਮਝਣ ਦੀ ਲੋੜ ਹੈ। ਕਿਸਾਨਾਂ ਦੀ ਗੱਲ ਜਾਣਨ ਤੋਂ ਬਾਅਦ ਹੀ ਜ਼ਮੀਨੀ ਸਥਿਤੀ ਨੂੰ ਸਮਝਣ ਵਿਚ ਸਹਾਇਤਾ ਮਿਲੇਗੀ।

ਤੁਹਾਨੂੰ ਦੱਸ ਦਈਏ ਕਿ ਯੂਪੀ ਦੇ ਮੁਜ਼ੱਫਰਨਗਰ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿਚ ਯੂਪੀ ਤੋਂ ਇਲਾਵਾ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਇੱਥੋਂ ਤੱਕ ਕਿ ਕਰਨਾਟਕ, ਤਾਮਿਲਨਾਡੂ ਅਤੇ ਕੇਰਲਾ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਹੈ।

ਭਾਰਤੀ ਕਿਸਾਨ ਯੂਨੀਅਨ ਸਮੇਤ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਮੁਜ਼ੱਫਰਨਗਰ ਪਹੁੰਚ ਗਏ ਹਨ। ਬੀਕੇਯੂ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ 5 ਸਤੰਬਰ ਦੀ ਮਹਾਪੰਚਾਇਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਨਮਾਨ ਨਾਲ ਜੁੜੀ ਹੋਈ ਹੈ।

Get the latest update about HARYANA, check out more about PUNJAB, FARMERS, CONFERENCE & HISAR

Like us on Facebook or follow us on Twitter for more updates.