ਨਵਜੋਤ ਸਿੱਧੂ ਤੇ ਪਰਗਟ ਸਿੰਘ ਨੇ CM ਕੈਪਟਨ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਕੀਤੀ ਚਰਚਾ

ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਦੇ ...........

ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਸਿਸਵਾਂ ਫਾਰਮ ਹਾਊਸ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕਈ ਰਾਜਨੀਤਿਕ ਅਤੇ ਸੰਗਠਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
 
ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਇਕ ਪ੍ਰਗਟ ਸਿੰਘ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿੱਧੂ ਅਤੇ ਕੈਪਟਨ ਵਿਚਾਲੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਹੈ।

ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੇ ਕੈਪਟਨ ਨੂੰ ਕਿਹਾ ਹੈ ਕਿ ਉਹ ਮੰਤਰੀਆਂ ਨੂੰ ਕਾਂਗਰਸ ਦੀ ਭਵਨ ਵਿਚ ਬਿਠਾਉਣਗੇ। ਜਿਸ 'ਤੇ ਕੈਪਟਨ ਨੇ ਕਿਹਾ ਹੈ ਕਿ ਸਾਰੇ ਕੈਬਨਿਟ ਮੰਤਰੀ ਕਾਂਗਰਸ ਭਵਨ 'ਚ 3 ਘੰਟੇ ਲਈ ਬੈਠਣਗੇ। ਇਸ ਦੌਰਾਨ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।

ਨਵਜੋਤ ਸਿੰਘ ਸਿੱਧੂ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਮੰਤਰੀਆਂ ਸੂਚੀ ਵੀ ਸੌਂਪੀ ਗਈ ਹੈ। ਇਸ ਸੂਚੀ ਅਨੁਸਾਰ ਕੈਬਨਿਟ ਮੰਤਰੀ ਕਾਂਗਰਸ ਭਵਨ ਵਿਚ ਬੈਠ ਕੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਸੁਣਨਗੇ।

Get the latest update about navjot sidhu, check out more about met chief minister, PUNJAB, will sit in congress bhawan & withmlapargatsinghdiscusse donmany issues

Like us on Facebook or follow us on Twitter for more updates.