ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਭੜਕੇ ਵਿਵਾਦ ਤੋਂ ਬਾਅਦ ਨਵਜੋਤ ਸਿੱਧੂ ਨੇ ਮੰਗੀ ਮੁਆਫੀ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ...

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ ਵਿਵਾਦ ਉੱਤੇ ਮੁਆਫ਼ੀ ਮੰਗ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਮੈਂ ਅਣਜਾਣੇ ਵਿਚ ਕਿਸੇ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। ਇਸ ਸਬੰਧੀ ਉਨ੍ਹਾਂ ਨੇ ਇਕ ਟਵੀਟ ਵੀ ਕੀਤਾ ਹੈ।


ਹਾਲਾਂਕਿ ਸਿੱਧੂ ਨੇ ਕਿਹਾ ਕਿ ਲੱਖਾਂ ਲੋਕ ਆਪਣੇ ਸਰੀਰ, ਪੱਗਾਂ ਅਤੇ ਕੱਪੜਿਆਂ ਉੱਤੇ ਬੜੇ ਮਾਣ ਨਾਲ ਸਤਿਕਾਰਯੋਗ ਸਿੱਖ ਚਿੰਨ੍ਹ ਬਣਵਾਉਂਦੇ ਹਨ। ਮੈਂ ਵੀ ਇਕ ਨਿਮਾਣੇ ਸਿੱਖ ਵਾਂਗ ਅਣਜਾਣੇ ਵਿਚ ਇਹ ਲੋਈ ਪਹਿਣ ਲਈ ਸੀ। ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੱਜੀ ਹੋਵੇ ਤਾਂ ਇਸ ਲਈ ਉਹ ਮੁਆਫ਼ੀ ਮੰਗਦੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿਆਸੀ ਰੁਝੇਵਿਆਂ ਦੌਰਾਨ ਨਵਜੋਤ ਸਿੱਧੂ ਨੇ ਇਕ ਲੋਈ ਪਹਿਨੀ ਹੋਈ ਸੀ, ਜਿਸ ’ਤੇ ੧ਓ ਅਤੇ ਖੰਡੇ ਦਾ ਚਿੰਨ੍ਹ ਉਕੇਰਿਆ ਹੋਇਆ ਸੀ। ਇਸ ਦੌਰਾਨ ਨਵਜੋਤ ਸਿੱਧੂ ਦੀਆਂ ਬਕਾਇਦਾ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈਆਂ ਸਨ। ਜਿਸ ’ਤੇ ਸਿੱਖ ਸੰਗਤ ਦਾ ਗੁੱਸਾ ਵੀ ਸਾਹਮਣੇ ਆ ਰਿਹਾ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕਰਕੇ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਸੀ।

ਇਥੇ ਹੀ ਬਸ ਨਹੀਂ ਇਸ ਦੌਰਾਨ ਇਸ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਨੇ ਨਵਜੋਤ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਆਖਿਆ ਸੀ। ਇਸ ’ਤੇ ਨਵਜੋਤ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਰਵਉੱਚ ਦੱਸਦੇ ਹੋਏ ਗ਼ਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ।

Get the latest update about Sikh religious symbols, check out more about apologises, shawl & Navjot Singh Sidhu

Like us on Facebook or follow us on Twitter for more updates.