ਨਵੋਦਿਆ ਵਿਦਿਆਲਿਆ ਸੰਗਠਨ ਨੇ 5000 ਨੌਕਰੀਆਂ ਦਾ ਕੀਤਾ ਐਲਾਨ , ਨਵੀਆਂ ਅਸਾਮੀਆਂ ਦੀ ਹੋਵੇਗੀ ਭਰਤੀ

ਕੇਂਦਰ ਸਰਕਾਰ ਨੇ ਡੇਢ ਸਾਲ ’ਚ 10 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪੂਰਾ ਕਰਨ ਕਰਕੇ ਕੇਂਦਰ ਦੇ ਸਾਰੇ ਮੰਤਰਾਲਿਆਂ ਤੇ ਉਨ੍ਹਾਂ ਨਾਲ ਜੁੜੇ ਸਮੂਹਾਂ ਨੇ ਆਪਣੇ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ....

ਸਿੱਖਿਆ ਮੰਤਰਾਲੇ ਨਾਲ ਸਬੰਧਤ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਡੇਢ ਸਾਲ ’ਚ 10 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪੂਰਾ ਕਰਨ ਕਰਕੇ  ਕੇਂਦਰ ਦੇ ਸਾਰੇ ਮੰਤਰਾਲਿਆਂ ਤੇ ਉਨ੍ਹਾਂ ਨਾਲ ਜੁੜੇ ਸਮੂਹਾਂ ਨੇ ਆਪਣੇ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਲਈ ਸਿੱਖਿਆ ਮੰਤਰਾਲੇ ਨਾਲ ਜੁੜੇ ਨਵੋਦਿਆ ਵਿਦਿਆਲਿਆ ਸਮੂਹ (NVS) ਨੇ ਵੀ ਅਗਲੇ ਚਾਰ ਮਹੀਨਿਆਂ ’ਚ  ਲਗਭਗ 5 ਹਜ਼ਾਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਇਹ ਅਹੁਦੇ ਸਿੱਖਿਅਕ ਤੇ ਗੈਰ-ਸਿੱਖਿਅਕ ਦੋਵਾਂ ਲਈ ਹੋਣਗੇ। ਇਸ ਸਮੇਂ ’ਚ (NVS) ਪੂਰੇ ਦੇਸ਼ ’ਚ ਲਗਪਗ 700 ਨਵੋਦਿਆ ਵਿਦਿਆਲਿਆਂ ਦਾ ਸੰਚਾਲਨ ਕਰਦਾ ਹੈ।

ਦਸ ਦੇਈਏ ਕਿ ਸਿੱਖਿਆ ਮੰਤਰਾਲੇ ਮੁਤਾਬਕ ਇਨ੍ਹਾਂ 'ਚੋਂ ਕੁਝ ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਸਨ ਅਤੇ ਕੁਝ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਸਾਰੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦਾ ਕੰਮ ਫਰਵਰੀ 2023 ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ (NVS) ਅਨੁਸਾਰ ਖਾਲੀ ਅਸਾਮੀਆਂ ਨੂੰ ਭਰਨ ਨਾਲ ਇਸ ਦੇ ਸਕੂਲਾਂ ਵਿੱਚ ਵਿੱਦਿਅਕ ਸੁਧਾਰ ਵੀ ਦੇਖਣ ਨੂੰ ਮਿਲੇਗਾ। ਨਾਲ ਹੀ ਵਿਦਿਆਰਥੀ-ਅਧਿਆਪਕ ਅਨੁਪਾਤ ਨੂੰ ਵੀ ਪੂਰਾ ਕੀਤਾ ਜਾਵੇਗਾ। ਜਦਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦਾ ਦਬਾਅ ਹੈ।


ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਜਾਂ ਮੌਜੂਦਾ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਪਾਤ ਨੂੰ ਭਰਨਾ ਜ਼ਰੂਰੀ ਮੰਨਿਆ ਗਿਆ ਹੈ। ਉਨ੍ਹਾਂ ਰਾਹੀਂ ਐੱਨਈਪੀ ਨੂੰ ਲਾਗੂ ਕੀਤਾ ਜਾਣਾ ਹੈ। ਅਜਿਹੇ ’ਚ ਜੇਕਰ ਸਕੂਲਾਂ ’ਚ ਅਧਿਆਪਕ ਨਹੀਂ ਹਨ ਜਾਂ ਉਨ੍ਹਾਂ ਦੀ ਗਿਣਤੀ ਘੱਟ ਹੈ ਤਾਂ ਇਸ ਨੂੰ ਬਿਹਤਰ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਸਕਦਾ। ਖਾਸ ਗੱਲ ਇਹ ਹੈ ਕਿ ਐੱਨਈਪੀ ਨਾਲ ਜੁੜੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੀ ਸ਼ੁਰੂਆਤ ਨਵੋਦਿਆ ਅਤੇ ਕੇਂਦਰੀ ਵਿਦਿਆਲਿਆ ਤੋਂ ਹੋ ਰਹੀ ਹੈ। ਇਹ ਸਕੂਲ ਸਾਰੇ ਸੂਬਿਆਂ ’ਚ ਮੌਜੂਦ ਹਨ।

Get the latest update about Education News, check out more about Truescoop News, Navodaya Vidyalaya, Jobs & National News

Like us on Facebook or follow us on Twitter for more updates.