ਅੰਮ੍ਰਿਤਸਰ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ, ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਐਲਾਨੇ ਜਾਨ ਤੋਂ ਬਾਅਦ ਅੱਜ ਰਾਜਾ ਵੜਿੰਗ ਆਪਣੇ ਪਰਿਵਾਰ ਅਤੇ ਪਾਰਟੀ ਮੈਂਬਰ ਦੇ ਨਾਲ ਅੰਮ੍ਰਿਤਸਰ ਪਹੁੰਚੇ ਜਿਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ ਸਮੇਤ ਵੱਖ ਵੱਖ ਧਾਰਮਿਕ ਥਾਵਾਂ ਤੇ ਨਤਮਸਤਕ ਹੋਏ...

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਐਲਾਨੇ ਜਾਨ ਤੋਂ ਬਾਅਦ ਅੱਜ ਰਾਜਾ ਵੜਿੰਗ ਆਪਣੇ ਪਰਿਵਾਰ ਅਤੇ ਪਾਰਟੀ ਮੈਂਬਰ ਦੇ ਨਾਲ ਅੰਮ੍ਰਿਤਸਰ ਪਹੁੰਚੇ ਜਿਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ  ਸਮੇਤ ਵੱਖ ਵੱਖ ਧਾਰਮਿਕ ਥਾਵਾਂ ਤੇ ਨਤਮਸਤਕ ਹੋਏ। ਰਾਜਾ ਵੜਿੰਗ ਅੱਜ ਸਵੇਰੇ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਪਰਿਵਾਰ, ਪਾਰਟੀ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ। 

ਅਮਰਿੰਦਰ ਸਿੰਘ ਸਵੇਰੇ ਕਰੀਬ 4.30 ਵਜੇ ਰਾਜਾ ਵੜਿੰਗ ਹਰਿਮੰਦਰ ਸਾਹਿਬ ਵਿਖੇ ਪੁੱਜੇ। ਪਾਲਕੀ ਸਾਹਿਬ ਦੀ ਸੇਵਾ ਕੀਤੀ। ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਕਾਂਗਰਸ ਦੀ ਨਵੀਂ ਬ੍ਰਿਗੇਡ ਦੁਰਗਿਆਣਾ ਮੰਦਰ ਵੀ ਗਏ। ਇੱਥੇ ਦੁਰਗਿਆਣਾ ਮੰਦਰ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਤੋਂ ਬਾਅਦ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਨ ਰਾਜੂ ਅਤੇ ਰਾਜ ਕੁਮਾਰ ਚੱਬੇਵਾਲ ਨੇ ਵੀ ਸ੍ਰੀ ਰਾਮ ਤੀਰਥ ਵਿਖੇ ਜਾ ਕੇ ਅਸ਼ੀਰਵਾਦ ਲਿਆ।

 ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਅਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਵੀ ਮੌਜੂਦ ਸਨ। ਰਾਜਾ ਵੜਿੰਗ ਨੇ ਹੁਣ ਤੱਕ ਦੌਰੇ ਦੌਰਾਨ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈਣ ਆਏ ਸਨ।

Get the latest update about PUJAB PARDESH CNGRESS, check out more about PUNJAB CONGRESS NEWS LEADER, RA KUMAR, AMRINDER SINGH RAJA WARRING & BHARAT BHUSHAN RAJU

Like us on Facebook or follow us on Twitter for more updates.