ਰਾਹਤ ਦੀ ਖਬਰ: ਦੇਸ਼ 'ਚ 1 ਕਰੋੜ ਤੋਂ ਵਧੇਰੇ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ

ਭਾਰਤ ਵਿਚ ਹੁਣ ਤੱਕ ਇਕ ਕਰੋੜ ਤੋਂ ਵਧੇਰੇ ਲੋਕ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਕੋਰੋ...

ਭਾਰਤ ਵਿਚ ਹੁਣ ਤੱਕ ਇਕ ਕਰੋੜ ਤੋਂ ਵਧੇਰੇ ਲੋਕ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਵਿਚ ਵੀ ਪਹਿਲਾਂ ਤੋਂ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬੀਤੇ ਦਿਨ ਵੀ ਭਾਰਤ ਵਿਚ ਅਮਰੀਕਾ, ਬ੍ਰਾਜ਼ੀਲ, ਬ੍ਰਿਟੇਨ, ਜਰਮਨੀ, ਫਰਾਂਸ, ਰੂਸ ਆਦਿ ਦੇਸ਼ਾਂ ਤੋਂ ਘੱਟ ਮਾਮਲੇ ਸਾਹਮਣੇ ਆਏ ਸਨ।

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 20,346 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 222 ਲੋਕ ਅਜਿਹੇ ਵੀ ਸਨ, ਜਿਨ੍ਹਾਂ ਨੇ ਆਪਣੀ ਜਾਨ ਗੁਆ ਦਿੱਤੀ। ਚੰਗੀ ਗੱਲ ਇਹ ਹੈ ਕਿ ਬੀਤੇ ਦਿਨ 19,587 ਮਰੀਜ਼ ਕੋਰੋਨਾ ਤੋਂ ਠੀਕ ਹੋ ਗਏ ਹਨ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 1 ਕਰੋੜ 3 ਲੱਖ 95 ਹਜ਼ਾਰ ਹੋ ਗਏ ਹਨ। ਇਨ੍ਹਾਂ ਵਿਚੋਂ ਹੁਣ ਤੱਕ 1,50,336 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਕੁੱਲ ਪਾਜ਼ੇਟਿਵ ਕੇਸ ਘੱਟ ਕੇ 2.28 ਹਜ਼ਾਰ ਉੱਤੇ ਆ ਗਏ ਹਨ। ਹੁਣ ਤੱਕ ਕੁੱਲ 1 ਕਰੋੜ 16 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ।

Get the latest update about relief, check out more about india & corona virus

Like us on Facebook or follow us on Twitter for more updates.