ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ

ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਹੋਏ ਹਮਲੇ ਤੇ ਪੰਜਾਬ ਪੁਲਿਸ ਜਾਂਚ ਕਰ ਰਹੀ ਹੈ। ਪਰ ਇਸ ਦੇ ਨਾਲ ਹੀ ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀਆਂ ਖਬਰਾਂ ਵੀ ਫੈਲ ਰਹੀਆਂ ਹਨ। ਪਰ ਇਸ ਤੇ ਸਪਸ਼ਟੀਕਰਨ ਦੇਂਦਿਆਂ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ. ਨੇ ਇਹਨਾਂ ਖਬਰਾਂ ਨੂੰ ਝੂਠਾ ਤੇ ਬੇਬੁਨਿਆਦੀ ਦੱਸਿਆ ਹੈ...

ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਹੋਏ ਹਮਲੇ ਤੇ ਪੰਜਾਬ ਪੁਲਿਸ ਜਾਂਚ ਕਰ ਰਹੀ ਹੈ। ਪਰ ਇਸ ਦੇ ਨਾਲ ਹੀ ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀਆਂ ਖਬਰਾਂ ਵੀ ਫੈਲ ਰਹੀਆਂ ਹਨ। ਪਰ ਇਸ ਤੇ ਸਪਸ਼ਟੀਕਰਨ ਦੇਂਦਿਆਂ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ. ਨੇ ਇਹਨਾਂ ਖਬਰਾਂ ਨੂੰ ਝੂਠਾ ਤੇ ਬੇਬੁਨਿਆਦੀ ਦੱਸਿਆ ਹੈ। ਕੁਝ ਰਾਸ਼ਟਰੀ ਚੈਨਲ ਵਲੋਂ ਦੂਜੇ ਹਮਲੇ ਦੀਆਂ ਖਬਰਾਂ ਵੂਈ ਫੈਲਾਈਆਂ ਜਾ ਰਹੀਆਂ ਹਨ।
 
ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।
 
ਇਹ ਗੱਲ ਕਹਿੰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

ਪੰਜਾਬ ਮੁੱਖ ਮੰਤਰੀ ਮਾਨ ਨੇ ਹਮਲੇ ਤੋਂ ਬਾਅਦ ਜਾਂਚ ਦੇ ਆਦੇਸ਼ ਦਿੰਦੇ ਹੋਏ ਉੱਚ ਅਧਿਕਾਰੀਆਂ ਅਤੇ ਡੀਜੀਪੀ ਨਾਲ ਮੀਟਿੰਗ ਵੀ ਕੀਤੀ ਹੈ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਕਿਹਾ ਕਿ ਇਸ ਮਾਮਲੇ 'ਚ ਅੱਤਵਾਦੀ ਹਮਲੇ ਦੇ ਕੋਣ 'ਤੇ ਇਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।


Get the latest update about UNETHICAL JOURNALISM, check out more about FAKE NEWS ALERT, FAKE NEWS RELATED BLAST IN PUNJAB, PUNJAB BLAST &

Like us on Facebook or follow us on Twitter for more updates.