ਨਿਰਭਿਆ ਗੈਂਗਰੇਪ ਦੇ ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ

ਨਿਰਭਿਆ ਗੈਂਗਰੇਪ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ...

ਨਵੀਂ ਦਿੱਲੀ — ਨਿਰਭਿਆ ਗੈਂਗਰੇਪ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦੱਸ ਦੱਈਏ ਕਿ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।ਅਦਾਲਤ ਨੇ ਪਵਨ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਕੋਈ ਨਵਾਂ ਸਬੂਤ ਨਹੀਂ ਪੇਸ਼ ਕੀਤਾ ਗਿਆ ਹੈ।ਪਵਨ ਦਾ ਕਹਿਣਾ ਹੈ ਕਿ ਅਪਰਾਧ ਸਮੇਂ ਉਹ ਨਾਬਾਲਗ ਸੀ ਅਤੇ ਦਿੱਲੀ ਹਾਈ ਕੋਰਟ ਦੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ।

JP ਨੱਡਾ ਚੁਣੇ ਗਏ ਭਾਜਪਾ ਦੇ ਨਵੇਂ ਪ੍ਰਧਾਨ

ਜ਼ਿਕਰਯੋਗ ਹੈ ਕਿ ਪਵਨ ਗੁਪਤਾ ਨੇ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ 16 ਦਸੰਬਰ 2012 ਨੂੰ ਉਹ ਨਾਬਾਲਗ ਸੀ।ਇਸ ਲਈ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਪਵਨ ਦਾ ਕਹਿਣਾ ਹੈ ਕਿ ਦਿੱਲੀ ਹਾਈ ਕੋਰਟ ਨੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਵਨ ਨੂੰ ਨਾਬਾਲਗ ਦੱਸਣ ਵਾਲੀ ਪਟੀਸ਼ਨ ਰੱਦ ਕਰਦਿਆਂ ਪਵਨ ਦੇ ਵਕੀਲ ਏ.ਪੀ. ਸਿੰਘ 'ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਦੱਸ ਦੇਈਏ ਕਿ ਜੇ ਦੋਸ਼ੀ ਪਵਨ ਦੀ ਪਟੀਸ਼ਨ ਸੁਪਰੀਮ ਕੋਰਟ ਤੋਂ ਵੀ ਖਾਰਜ ਕਰ ਦਿੱਤੀ ਜਾਂਦੀ ਹੈ ਤਾਂ ਉਸ ਕੋਲ ਕਿਊਰੇਟਿਵ ਪਟੀਸ਼ਨ ਅਤੇ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਭੇਜਣ ਦੀ ਆਪਸ਼ਨ ਮੌਜੂਦ ਹੈ।

ਕੇਰਜੀਵਾਲ ਨੇ ਕੀਤਾ ਰੋਡ ਸ਼ੋਅ, ਕੱਲ੍ਹ ਭਰਨਗੇ ਨਾਮਜ਼ਦਗੀ ਫਾਰਮ

ਜਾਣਕਾਰੀ ਅਨੁਸਾਰ ਨਿਰਭਯਾ ਕੇਸ ਦੇ ਇੱਕ ਹੋਰ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਅਪੀਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਦਰਅਸਲ, ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮੁਕੇਸ਼ ਨੇ ਰਹਿਮ ਲਈ ਰਾਸ਼ਟਰਪਤੀ ਕੋਲ ਪਹੁੰਚ ਕੀਤੀ ਸੀ। ਹੁਣ ਉਸ ਕੋਲ ਕੋਈ ਰਸਤਾਨ ਨਹੀਂ ਬਚਿਆ ਹੈ। ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ।

Get the latest update about National News, check out more about Nirbhaya Gang Rape Case, Pawan Gupta, Punjabi News & Accused

Like us on Facebook or follow us on Twitter for more updates.