ਨਿਰਭਿਆ ਗੈਂਗਰੇਪ ਕਾਂਡ : 22 ਜਨਵਰੀ ਨੂੰ ਸਵੇਰੇ 7 ਵਜੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ, ਡੈੱਥ ਵਾਰੰਟ ਜਾਰੀ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 4 ਦੋਸ਼ਈਆਂ ਵਿਰੁੱਧ ਡੈੱਥ ਵਾਰੰਟ ...

ਨਵੀਂ ਦਿੱਲੀ — ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 4 ਦੋਸ਼ੀਆਂ ਵਿਰੁੱਧ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਨਾਲ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿਹਾੜ 'ਚ ਫਾਂਸੀ ਦਾ ਫੰਦਾ ਤਿਆਰ ਕੀਤਾ ਜਾ ਰਿਹਾ ਹੈ। ਚਾਰਾਂ ਦੋਸ਼ੀਆਂ ਨੇ ਸਾਰੇ ਕਾਨੂੰਨੀ ਵਿਕਲਪਾਂ ਨੂੰ ਇਸਤੇਮਾਲ ਕੀਤਾ ਪਰ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਸਰਕਾਰੀ ਵਕੀਲ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣ ਦੀ ਮੰਗ ਕੀਤੀ ਹੈ।ਅਦਾਲਤ ਦਿੱਲੀ ਸਰਕਾਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ ਜਿਸ |ਚ ਨਿਰਭਿਆ ਮਾਮਲੇ 'ਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ 'ਮੌਤ ਦਾ ਵਾਰੰਟ' ਜਾਰੀ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟਿਆਲਾ ਹਾਊਸ ਕੋਰਟ ਦੇ ਅੱਜ ਦੇ ਫ਼ੈਸਲੇ ਉੱਤੇ ਸਾਰੇ ਦੇਸ਼ ਦੀ ਨਜ਼ਰ ਹੈ। ਦਸੰਬਰ 2012 'ਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਏ ਸਮੂਹਕ ਬਲਾਤਕਾਰ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ।

ਹਿੰਦੂ ਰੱਖਿਆ ਦਲ ਦੇ ਮੁਖੀ ਪਿੰਕੀ ਚੌਧਰੀ ਨੇ JNU 'ਚ ਹੋਏ ਹਿੰਸਾ ਮਾਮਲੇ ਦੀ ਲਈ ਜ਼ਿੰਮੇਵਾਰੀ

ਦੱਸ ਦੱਈਏ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ 'ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ 'ਚ ਉਸ ਨੂੰ ਚੱਲਦੀ ਬੱਸ 'ਚੋਂ ਬਾਹਰ ਸੁੱਟ ਦਿੱਤਾ ਸੀ।ਬਾਅਦ 'ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ 'ਚ ਉਸ ਦੀ ਮੌਤ ਹੋ ਗਈ ਸੀ।ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

 

Get the latest update about Punjabi News, check out more about Nirbhaya Gangrape Murder Case, National News, Victim Death Sentence & Warrants Issued

Like us on Facebook or follow us on Twitter for more updates.