ਗੈਂਗਸਟਰਾਂ ਦੀ ਹੁਣ ਖੈਰ ਨਹੀਂ ! ਹੁਣ ਗੁਰਪ੍ਰੀਤ ਭੁੱਲਰ ਹੋਣਗੇ AGTF ਦੇ DIG

ਚੰਡੀਗੜ੍ਹ: ਪੰਜਾਬ 'ਚ ਗੈਂਗਸਟਰਾਂ 'ਤੇ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਐਂਟੀ ਟਾਸਕ ਫੋਰਸ

ਚੰਡੀਗੜ੍ਹ: ਪੰਜਾਬ 'ਚ ਗੈਂਗਸਟਰਾਂ 'ਤੇ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਐਂਟੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ ਜਿਸ ਨੂੰ ਚਲਾਉਣ ਲਈ ਹੁਣ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਵੀ ਦੇ ਦਿੱਤੀਆਂ ਗਈਆਂ ਹਨ। ਆਈਪੀਐੱਸ ਪ੍ਰਮੋਦ ਬਾਨ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਲਾਏ ਗਏ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈਪੀਐੱਸ ਗੁਰਪ੍ਰੀਤ ਭੁੱਲਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਪੀਐੱਸ ਗੁਰਮੀਤ ਸਿੰਘ ਚੋਹਾਨ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਆਈਜੀ ਨਿਯੁਕਤ ਕਰ ਦਿੱਤੇ ਗਏ ਹਨ। 
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਗੁਰਪ੍ਰੀਤ ਭੁੱਲਰ ਵਲੋਂ ਪੰਜਾਬ ਦੇ ਕਈ ਥਾਈਂ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਸ ਦੌਰਾਨ ਉਨ੍ਹਾਂ ਨੇ ਬਾਕਮਾਲ ਕੰਮ ਕਰਦੇ ਹੋਏ ਸੂਬੇ ਦਾ ਨਾਂ ਚਮਕਾਇਆ ਹੈ ਅਤੇ ਸੂਬੇ ਵਿਚੋਂ ਕ੍ਰਾਈਮ ਨੂੰ ਖਤਮ ਕਰਨ ਲਈ ਅਗਾਂਹਵਧੂ ਕਦਮ ਚੁੱਕੇ ਹਨ। 
ਇਥੇ ਹੀ ਇਹ ਵੀ ਦੱਸ ਦਈਏ ਕਿ ਗੁਰਪ੍ਰੀਤ ਸਿੰਘ ਭੁੱਲਰ 2004 ਬੈਚ ਦੇ ਇੱਕ ਆਈਪੀਐਸ ਅਧਿਕਾਰੀ ਹਨ। ਉਹ ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ (ਸੀਪੀ) ਵਜੋਂ ਤਾਇਨਾਤ ਸਨ। ਜਿਨ੍ਹਾਂ ਨੂੰ ਹੁਣ ਪੰਜਾਬ ਸਰਕਾਰ ਵਲੋਂ ਵੱਡੀ ਜ਼ਿੰਮਵਾਰੀ ਦਿੱਤੀ ਗਈ ਹੈ। ਲੁਧਿਆਣਾਂ ਤੋਂ ਪਹਿਲਾਂ ਉਨ੍ਹਾਂ ਨੇ ਜਲੰਧਰ ਵਿਖੇ ਵੀ ਸੀ.ਪੀ. ਵਜੋਂ ਸੇਵਾਵਾਂ ਨਿਭਾਈਆਂ ਹਨ, ਜਿੱਥੇ ਉਹ ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਤਾਇਨਾਤ ਸਨ। 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਨੂੰ ਨਿੱਜੀ ਤੌਰ `ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸ਼ਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ। ਸੂਬੇ ਦੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵਧੀਆ ਆਗੂ ਮੋਹਰੀ ਭੂਮਿਕਾ ਨਿਭਾ ਕੇ ਮਿਸਾਲ ਕਾਇਮ ਕਰਦੇ ਹਨ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ਼ ਪ੍ਰਤੀ ਸੇਵਾ ਮਹਾਨ ਪਰੰਪਰਾ ਹੈ। ਪੁਲਿਸ ਫੋਰਸ ਵਿੱਚ ਭਰੋਸਾ ਜ਼ਾਹਰ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਸੂਬੇ 'ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਵਿੱਢੇਗਾ ਅਤੇ ਬਹਾਦਰ ਅਫਸਰ ਆਗੂ ਵਜੋਂ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਪੱਤਰ ਵਿਚ 5 ਅਪ੍ਰੈਲ ਨੂੰ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦਿਆਂ, ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ, ਭ੍ਰਿਸ਼ਟਾਚਾਰ ਦੇ ਖਾਤਮੇ ਅਤੇ ਪੁਲਿਸ ਫੋਰਸ ਲਈ ਭਲਾਈ ਦੇ ਉਪਰਾਲਿਆਂ ਤੋਂ ਇਲਾਵਾ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਸਬੰਧੀ ਆਪਣੀ ਸਰਕਾਰ ਦੀ ਮੁੱਖ ਤਰਜੀਹ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਦਾ ਵੀ ਐਲਾਨ ਕੀਤਾ।
ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਏਜੀਟੀਐਫ ਦੇ ਗਠਨ ਨਾਲ ਕਿਸੇ ਵੀ ਤਰ੍ਹਾਂ ਪੁਲਿਸ ਕਮਿਸ਼ਨਰੇਟ ਅਤੇ ਜਿ਼ਲ੍ਹਿਆਂ ਦੇ ਪੁਲਿਸ ਮੁਖੀਆਂ ਦੀ ਜ਼ਿੰਮੇਵਾਰੀ ਅਤੇ ਭੂਮਿਕਾ ਘੱਟ ਨਹੀਂ ਹੋਵੇਗੀ, ਕਿਉਂਕਿ ਦੋਵੇਂ ਹੀ ਆਪਣੇ ਅਧਿਕਾਰ ਖੇਤਰਾਂ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿ਼ੰਮੇਵਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਣਗੇ ਕਿਉਂਕਿ ਉਹ ਕਾਨੂੰਨ ਅਧੀਨ ਜਵਾਬਦੇਹ ਹਨ।
ਜਦੋਂ ਕਿ ਏਜੀਟੀਐਫ ਖੁਫੀਆ-ਅਧਾਰਤ ਕਾਰਵਾਈਆਂ 'ਤੇ ਧਿਆਨ ਕੇਂਦਰਿਤ ਕਰੇਗਾ ਅਤੇ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਕਮਿਸ਼ਨਰ ਅਤੇ ਐਸਐਸਪੀਐਸ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ, ਅਪਰਾਧ ਸਬੰਧੀ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਕਰਕੇ ਇਹਨਾਂ ਵਿਰੁੱਧ ਵੱਡੀ ਜੰਗ ਵਿੱਢਣਗੇ।
ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਸ਼ਾਸਕੀ, ਥੋੜ੍ਹੇ ਸਮੇਂ ਲਈ ਅਤੇ ਦੰਡਕਾਰੀ ਉਪਾਅ ਕੀਤੇ ਆਰੰਭ 
ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਏਡੀਜੀਪੀ ਸਪੈਸ਼ਲ ਕ੍ਰਾਈਮ ਅਤੇ ਇਕਨਾਮਿਕ ਕ੍ਰਾਈਮ ਵਿੰਗ ਪ੍ਰਮੋਦ ਬਾਨ ਨੂੰ ਐਂਟੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ, ਏਆਈਜੀ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਕੂ) ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਏਜੀਟੀਐਫ ਅਤੇ ਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਏਜੀਟੀਐਫ ਤਾਇਨਾਤ ਕਰਕੇ ਅਤੇ ਡੀਐਸਪੀ ਖਰੜ ਬਿਕਰਮਜੀਤ ਸਿੰਘ ਬਰਾੜ ਨੂੰ ਡੀਐਸਪੀ ਏਜੀਟੀਐਫ ਦਾ ਵਾਧੂ ਚਾਰਜ ਦੇ ਕੇ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨਿਕ ਕਦਮ ਚੁੱਕੇ ਗਏ ਹਨ।
ਇਸ ਤੋਂ ਇਲਾਵਾ, ਏਜੀਟੀਐਫ ਦੇ ਕੰਮਕਾਜ ਲਈ ਸਟੈਂਡਿੰਗ ਆਰਡਰ (ਐਸਓ) ਥੋੜ੍ਹੇ ਸਮੇਂ ਦੇ ਉਪਾਵਾਂ ਵਜੋਂ ਇਸਦੀ ਭੂਮਿਕਾ, ਕਾਰਜਾਂ ਅਤੇ ਜ਼ਿੰਮੇਵਾਰੀਆਂ ਨੂੰ ਤੈਅ ਕਰਦਾ ਹੈ। ਦੰਡਕਾਰੀ ਉਪਾਵਾਂ ਸਬੰਧੀ, ਪੁਲਿਸ ਵਿਭਾਗ ਨੇ 18/19 ਕਤਲ ਵਾਰਦਾਤਾਂ ਦੇ ਤੁਰੰਤ ਜਾਂਚ ਦੀ ਮੰਗ ਕੀਤੀ ਹੈ, ਜੋ ਹਾਲ ਹੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਏ ਕਤਲਾਂ ਦੀ ਜਾਂਚ ਵਿੱਚ ਕੋਤਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਦੀ ਪਛਾਣ ਅਤੇ ਮੁਅੱਤਲ ਕਰਨ ਦਾ ਕੰਮ ਏਜੀਟੀਐਫ ਟੀਮ ਨੂੰ ਸੌਂਪਿਆ ਗਿਆ ਹੈ।Get the latest update about Truescoop news, check out more about Latest news, Punjab news & Punjab Police

Like us on Facebook or follow us on Twitter for more updates.