ਬਿਕਰਮ ਮਜੀਠੀਆ ਨੂੰ SC ਤੋਂ ਨਹੀਂ ਮਿਲੀ ਰਾਹਤ, ਸੁਣਵਾਈ 11 ਅਪ੍ਰੈਲ ਤੱਕ ਮੁਲਤਵੀ

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਟਾਲ ਦਿੱਤੀ ਗਈ। ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਮਜੀਠੀ...

ਨਵੀਂ ਦਿੱਲੀ- ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਟਾਲ ਦਿੱਤੀ ਗਈ। ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ 'ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੂੰ ਅਜੇ ਜ਼ਮਾਨਤ ਮਿਲਣੀ ਬਾਕੀ ਹੈ।ਬਿਕਰਮ ਮਜੀਠੀਆ ਨੇ SC 'ਚ ਦਲੀਲ ਦਿੱਤੀ ਕਿ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਦੇ ਆਧਾਰ 'ਤੇ ਮਾਮਲਾ ਦਰਜ ਕਰ ਕਿਹਾ ਸੀ ਕਿ ਉਨ੍ਹਾਂ ਨਾਲ ਉਨ੍ਹਾਂ ਦਾ ਪਰਿਵਾਰਿਕ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਚੋਣਾਂ ਕਾਰਨ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਜੀਠੀਆ ਨੇ ਨਵਜੋਤ ਸਿੱਧੂ, ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਬਿਆਨ ਵੀ ਅਟੈਚ ਕਰਵਾਏ ਸਨ।

Get the latest update about No relief, check out more about hearing, Online Punjabi News, drugs case & SC

Like us on Facebook or follow us on Twitter for more updates.