ਪਾਕਿਸਤਾਨ ਤੋਂ ਵਿਸਾਖੀ ਮਨਾ ਕੇ ਪਰਤੇ ਸਿੱਖ ਜੱਥੇ 'ਚੋਂ 100 ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਖ਼ਾਲਸਾ ਸਾਜਨਾ ਦਿਹਾੜਾ ਮਨਾਉਣ ਲਈ 12 ਅਪ੍ਰੈਲ ਨੂੰ ਸਿੱਖ ਜਥੇ ਪਾਕਿ ਗਏ ਸਨ, ਜਿਨ੍ਹਾਂ...

ਅੰਮ੍ਰਿਤਸਰ: ਖ਼ਾਲਸਾ ਸਾਜਨਾ ਦਿਹਾੜਾ ਮਨਾਉਣ ਲਈ 12 ਅਪ੍ਰੈਲ ਨੂੰ ਸਿੱਖ ਜਥੇ ਪਾਕਿ ਗਏ ਸਨ, ਜਿਨ੍ਹਾਂ ਦੀ ਹੁਣ ਵਾਪਸੀ ਹੋ ਰਹੀ ਹੈ। ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ’ਚੋਂ 100 ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਜਥੇ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਅਟਾਰੀ-ਵਾਹਗਾ ਬਾਰਡਰ ’ਤੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿਸ ਵਿੱਚੋਂ 100 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ’ਤੇ ਬਾਕੀ ਦੇ ਸ਼ਰਧਾਲੂਆਂ ’ਚ ਦਹਿਸ਼ਤ ਫੈਲ ਗਈ ਹੈ। 

ਮਿਲੀ ਜਾਣਕਾਰੀ ਅਨੁਸਾਰ ਇਸ ਜਥੇ ਦੇ 2 ਬੰਦੇ ਪਹਿਲਾਂ ਹੀ ਭਾਰਤ ਵਾਪਸ ਆ ਗਏ ਸਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਚੋਂ ਕਿਸੇ ਦੀ ਮੌਤ ਹੋ ਗਈ ਸੀ। ਇਸ ਜਥੇ ਦੇ ਬਾਕੀ ਦੇ ਮੈਂਬਰ ਬੀਤੇ ਦਿਨ ਵਾਪਸ ਆਏ ਸਨ, ਜਿਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਪੱਤਰਕਾਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਸ਼ਰਧਾਲੂ ਕੋਰੋਨਾ ਤੋਂ ਮੁਕਤ ਹਨ, ਉਨ੍ਹਾਂ ਨੂੰ ਘਰ ਭੇਜਿਆ ਜਾ ਰਿਹਾ ਹੈ ਅਤੇ ਜੋ ਪਾਜ਼ੇਟਿਵ ਹਨ, ਉਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਇਕਾਂਤਵਾਸ ਕੀਤਾ ਜਾ ਰਿਹਾ ਹੈ। 

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ 816 ਸ਼ਰਧਾਲੂ ਪਾਕਿਸਤਾਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਗਏ ਹੋਏ ਸਨ, ਜਿਨ੍ਹਾਂ ਦੀ ਵਾਪਸੀ ਵਾਹਗਾ ਸਰਹੱਦ ਰਾਹੀਂ ਹੋ ਰਹੀ ਹੈ। ਅਟਾਰੀ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜੱਥੇ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। 

Get the latest update about Truescoop News, check out more about Truescoop, Pakistan, corona positive & Sikh pilgrim

Like us on Facebook or follow us on Twitter for more updates.