ਪਾਕਿਸਤਾਨੀ ਅੱਤਵਾਦੀ ਨੂੰ ਅਦਾਲਤ ਵਲੋਂ ਸੁਣਾਈ ਗਈ 31 ਸਾਲ ਦੀ ਸਜ਼ਾ

ਲਾਹੌਰ : ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਦੋ ਹੋਰ ਅੱਤਵਾਦ ਮਾਮਲਿਆਂ 'ਚ 31 ਸਾਲ ਦੀ ਸਜ਼ਾ ਸੁਣਾਈ

ਲਾਹੌਰ : ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਦੋ ਹੋਰ ਅੱਤਵਾਦ ਮਾਮਲਿਆਂ 'ਚ 31 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਗਿਆ ਹੈ। ਹਾਫਿਜ਼ ਸਈਦ ਨੂੰ ਪਹਿਲਾਂ ਹੀ ਪੰਜ ਅੱਤਵਾਦੀ ਫੰਡਿੰਗ ਮਾਮਲਿਆਂ ਵਿੱਚ 36 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਫਿਜ਼ ਇਸ ਸਮੇਂ ਟੈਰਰ ਫੰਡਿੰਗ ਦੇ ਮਾਮਲਿਆਂ 'ਚ ਕੋਟ ਲਖਪਤ ਜੇਲ 'ਚ ਸਜ਼ਾ ਕੱਟ ਰਿਹਾ ਹੈ।

ਦੱਸਿਆ ਜਾਂਦਾ ਹੈ ਕਿ ਜਮਾਤ-ਉਦ-ਦਾਵਾ ਦਾ ਮੁਖੀ ਹਾਫਿਜ਼ ਸਈਦ ਦੀ ਅਗਵਾਈ ਵਾਲੀ ਲਸ਼ਕਰ-ਏ-ਤੋਇਬਾ 2008 ਦੇ ਮੁੰਬਈ ਹਮਲੇ ਲਈ ਜ਼ਿੰਮੇਵਾਰ ਸੀ। ਇਸ ਹਮਲੇ ਵਿਚ ਛੇ ਅਮਰੀਕੀ ਲੋਕਾਂ ਸਣੇ 166 ਲੋਕ ਮਾਰੇ ਗਏ ਸਨ। ਸੰਯੁਕਤ ਰਾਸ਼ਟਰ ਨੇ ਸਈਦ ਨੂੰ ਗਲੋਬਲ ਅੱਤਵਾਦੀ ਐਲਾਨ ਦਿੱਤਾ ਗਿਆ ਸੀ। ਅਮਰੀਕਾ ਨੇ ਉਸ 'ਤੇ 10 ਮਿਲੀਅਨ ਡਾਲਰ ਦਾ ਇਨਾਮ ਵੀ ਐਲਾਨਿਆ ਹੈ। ਸੰਯੁਕਤ ਰਾਸ਼ਟਰ ਨੇ ਹਾਫਿਜ਼ ਸਈਦ ਨੂੰ ਗਲੋਬਲ ਅੱਤਵਾਦੀ ਐਲਾਨਿਆ ਹੈ। ਉਸ ਨੂੰ 17 ਜੁਲਾਈ 2019 ਨੂੰ ਅੱਤਵਾਦੀ ਫੰਡਿੰਗ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਅੱਤਵਾਦ ਰੋਕੂ ਅਦਾਲਤ ਨੇ ਫਰਵਰੀ 2020 ਵਿੱਚ ਅੱਤਵਾਦੀ ਫੰਡਿੰਗ ਦੇ ਦੋ ਮਾਮਲਿਆਂ ਵਿੱਚ 11 ਸਾਲ ਕੈਦ ਦੀ ਸਜ਼ਾ ਸੁਣਾਈ ਸੀ।

ਮੁੰਬਈ ਦੇ 26/11 ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਪੰਜਾਬ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਨਵੰਬਰ 2020 ਵਿੱਚ ਅੱਤਵਾਦੀ ਫੰਡਿੰਗ ਦੇ ਦੋ ਮਾਮਲਿਆਂ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ। ਇੰਨਾ ਹੀ ਨਹੀਂ, ਅਦਾਲਤ ਨੇ ਸਈਦ ਦੀ ਜਾਇਦਾਦ ਨੂੰ ਜ਼ਬਤ ਕਰਨ ਅਤੇ 1.1 ਲੱਖ ਰੁਪਏ ਦੇ ਜ਼ੁਰਮਾਨੇ ਦਾ ਵੀ ਹੁਕਮ ਦਿੱਤਾ ਸੀ। ਇਸ ਮਾਮਲੇ ਵਿੱਚ ਸਈਦ ਦੇ ਦੋ ਸਾਥੀਆਂ ਜ਼ਫਰ ਇਕਬਾਲ ਅਤੇ ਯਾਹਿਆ ਮੁਜਾਹਿਦ ਨੂੰ 10.5 ਸਾਲ ਦੀ ਕੈਦ ਅਤੇ ਅਬਦੁਲ ਰਹਿਮਾਨ ਮੱਕੀ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ।

Get the latest update about Latest news, check out more about Truescoop news, Pakistan news & International news

Like us on Facebook or follow us on Twitter for more updates.