ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ PGI ਦਾਖਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਖ਼...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਖ਼ਰਾਬ ਹੋ ਗਈ ਹੈ, ਜਿਸਦੇ ਚਲਦੇ ਉਨ੍ਹਾਂ ਨੂੰ ਚੰਡੀਗੜ ਦੇ ਪੀ.ਜੀ.ਆਈ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰੂਟੀਨ ਚੈਕਅਪ ਲਈ ਪੀ.ਜੀ.ਆਈ. ਲਿਆਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।  ਤੁਹਾਨੂੰ ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਉਮਰ 93 ਸਾਲ ਹੋ ਚੁੱਕੀ ਹੈ ਅਤੇ ਉਹ ਬੀਮਾਰ ਵੀ ਰਹਿੰਦੇ ਹਨ। 

ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ਵਿਚ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ  ਦੇ ਵਿਰੋਧ ਵਿਚ ਕੇਂਦਰ ਸਰਕਾਰ ਨੂੰ ਆਪਣਾ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੇ ਹੱਕ ਵਿਚ ਹਨ ਅਤੇ ਸਾਰੀ ਉਮਰ ਉਨ੍ਹਾਂ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ ।

Get the latest update about Punjab, check out more about PGI, Parkash Singh Badal & Admitted

Like us on Facebook or follow us on Twitter for more updates.