ਪਟਿਆਲਾ ਹਿੰਸਾ: ਸੀਐੱਮ ਨੇ ਘਟਨਾ ਨੂੰ ਦੱਸਿਆ ਮੰਦਭਾਗਾ, ਸਿਆਸੀ ਆਗੂਆਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਅੱਜ ਖਾਲਿਸਤਾਨ ਵਿਰੋਧੀ ਰੋਸ ਮਾਰਚ ਦੌਰਾਨ ਦੋ ਧੜਿਆਂ ਦੀ ਝੜਪ ਤੋਂ ਬਾਅਦ ਪੰਜਾਬ ਦੇ ਪਟਿਆਲਾ ਦੇ ਕੁਝ ਹਿੱਸੇ ਤਣਾਅਪੂਰਨ ਹਨ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਹਵਾਈ ਫਾਇਰਿੰਗ ਕੀਤੀ ਹੈ। ਝੜਪ 'ਚ ਘੱਟੋ-ਘੱਟ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ....

ਪੰਜਾਬ:- ਅੱਜ ਖਾਲਿਸਤਾਨ ਵਿਰੋਧੀ ਰੋਸ ਮਾਰਚ ਦੌਰਾਨ ਦੋ ਧੜਿਆਂ ਦੀ ਝੜਪ ਤੋਂ ਬਾਅਦ ਪੰਜਾਬ ਦੇ ਪਟਿਆਲਾ ਦੇ ਕੁਝ ਹਿੱਸੇ ਤਣਾਅਪੂਰਨ ਹਨ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਹਵਾਈ ਫਾਇਰਿੰਗ ਕੀਤੀ ਹੈ। ਝੜਪ 'ਚ ਘੱਟੋ-ਘੱਟ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਪ੍ਰਣ ਲਿਆ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਗੜਬੜ ਪੈਦਾ ਨਹੀਂ ਕਰਨ ਦੇਵੇਗੀ। ਦੋਵਾਂ ਧੜਿਆਂ ਦੇ ਮੈਂਬਰਾਂ ਨੇ ਤਲਵਾਰਾਂ ਵੀ ਲਹਿਰਾਈਆਂ ਅਤੇ ਇੱਕ ਦੂਜੇ 'ਤੇ ਪੱਥਰ ਵੀ ਸੁੱਟੇ। ਇਸ ਘਟਨਾ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀ ਦੇ ਲੀਡਰਾਂ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।  

ਅੱਜ ਪਟਿਆਲਾ 'ਚ ਖਾਲਿਸਤਾਨ ਵਿਰੋਧੀ ਰੈਲੀ ਕਦੀ ਜਾਣੀ ਸੀ ਜਿਸ ਦੇ ਵਿਰੋਧ ਚ ਸਿੱਖ ਜਥੇਬੰਦੀਆਂ ਵੀ ਇਸ ਰੈਲੀ ਦੇ ਵਿਰੋਧ ਲਈ ਇਕੱਠੀਆਂ ਹੋਇਆ ਸਨ। ਰੈਲੀ ਦੌਰਾਨ ਕੁਝ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ (ਬਾਲ ਠਾਕਰੇ) ਦੇ ਮੈਂਬਰ ਆਪਸ ਵਿੱਚ ਭਿੜ ਗਏ ਕਿਉਂਕਿ ਭੀੜ ਵਿੱਚੋਂ ਕਈ ਲੋਕਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿਤੀ। ਸ਼ਿਵ ਸੈਨਾ (ਬਾਲ ਠਾਕਰੇ) ਦੇ ਵਰਕਰਾਂ ਨੇ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਕੁਝ ਮੈਂਬਰ ਤਲਵਾਰਾਂ ਲੈ ਕੇ ਸੜਕਾਂ 'ਤੇ ਉਤਰ ਆਏ। ਕਾਲੀ ਮਾਤਾ ਮੰਦਿਰ ਦੇ ਬਾਹਰ ਇਹ ਸਿੱਖ ਅਤੇ ਹੁੰਦੁ ਜਥੇਬੰਦੀਆਂ ਆਪਸ 'ਚ ਭਿੜ ਗਈਆਂ। ਮੰਦਿਰ ਦੇ ਨੇੜੇ ਇੱਕ ਇਮਾਰਤ ਦੇ ਉੱਪਰ ਖੜ੍ਹਾ ਵਿਅਕਤੀ ਪੱਥਰ ਸੁੱਟ ਰਿਹਾ ਸੀ। ਦੂਜੇ ਪਾਸੇ ਕੁਜ  ਚ ਨੰਗੀਆਂ ਤਲਵਾਰ, ਡੰਡੇ ਅਤੇ ਗੰਡਾਸਿਆਂ ਨਾਲ ਵੀ ਦੇਖਿਆ ਗਿਆ।   

ਸ੍ਰੀ ਮਾਨ ਨੇ ਕਿਹਾ, "ਪਟਿਆਲਾ ਵਿੱਚ ਝੜਪਾਂ ਦੀ ਘਟਨਾ ਬਹੁਤ ਮੰਦਭਾਗੀ ਹੈ। ਮੈਂ ਡੀਜੀਪੀ (ਪੁਲਿਸ ਮੁਖੀ) ਨਾਲ ਗੱਲ ਕੀਤੀ ਹੈ, ਖੇਤਰ ਵਿੱਚ ਸ਼ਾਂਤੀ ਬਹਾਲ ਕੀਤੀ ਗਈ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਬਹੁਤ ਮਹੱਤਵ ਰੱਖਦਾ ਹੈ," 


ਇਸ ਘਟਨਾ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਉਹ ਕਿਸੇ ਤਰ੍ਹਾਂ ਵੀ ਕਾਨੂੰਨ ਨੂੰ ਆਪਣੇ ਹੱਥਾਂ 'ਚ ਨਾ ਲੈਣ ਤੇ ਕਾਨੂੰਨ ਵਿਵਸਥਾ ਤੇ ਭਰੋਸਾ ਰੱਖਣ। 
ਸਾਬਕਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਤੇ ਚਿੰਤਾ ਜਾਹਿਰ ਕੀਤੀ ਹੈ ਤੇ ਪੰਜਾਬ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਤੇ ਇਸ ਘੰਟਾ ਸਹੀ ਸਹੀ ਐਕਸ਼ਨ ਲੈਣ ਲਈ ਕਿਹਾ ਹੈ।   


ਪਟਿਆਲਾ ਜ਼ਿਲ੍ਹਾ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਕ ਬਿਆਨ ਵਿੱਚ ਕਿਹਾ,"ਸਾਡੇ ਸਾਰੇ ਧਰਮਾਂ ਅਤੇ ਉਨ੍ਹਾਂ ਦੇ ਮੂਲ ਸਿਧਾਂਤਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਕੇਂਦਰਿਤ ਹੈ। ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ, ਤਾਂ ਉਸ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਪੰਜਾਬ ਦੇ ਸਾਰੇ ਭੈਣਾਂ-ਭਰਾਵਾਂ ਨੂੰ ਅਪੀਲ ਕਰਦਾ ਹੈ ਕਿ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣਾ ਜਾਰੀ ਰੱਖੋ। ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ ”

Get the latest update about RAJA WARRING, check out more about CPT AMRINDER SINGH, BHAGWANT MANN, HINDU SIKH CLASHESH & PATIALA VIOLENCE

Like us on Facebook or follow us on Twitter for more updates.