ਪਟਿਆਲਾ ਹਿੰਸਾ -'ਮੁੱਖ ਮੁਲਜ਼ਮ ਪਰਵਾਨਾ ਨੂੰ ਅਦਾਲਤ ਨੇ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਚ

ਪਟਿਆਲਾ : ਸੋਮਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ

ਪਟਿਆਲਾ : ਸੋਮਵਾਰ ਨੂੰ ਪਟਿਆਲਾ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਪਟਿਆਲਾ ਵਿਚ ਹੋਈ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਮਾਣਯੋਗ ਅਦਾਲਤ ਨੇ ਸੁਣਵਾਈ ਕਰਦੇ ਹੋਏ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ।

ਕਾਬਿਲੇਗੌਰ ਹੈ ਕਿ ਇਸ ਮੌਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਿਸ ਨੇ ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨ ਦੇਣ ਦੇ ਮਾਮਲੇ 'ਚ ਪੁਲਿਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਪਟਿਆਲੇ ਵਿੱਚ ਬੀਤੇ ਦਿਨੀਂ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਸਨ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਪਥਰਾਅ ਹੋਇਆ ਸੀ। ਪਟਿਆਲਾ ਦੇ ਆਰੀਆ ਸਮਾਜ ਚੌਕ 'ਚ ਹੰਗਾਮਾ ਹੋ ਗਿਆ ਸੀ। ਇਸ ਦੌਰਾਨ ਜਦੋਂ ਦੋਵਾਂ ਧੜਿਆਂ ਦਾ ਵਿਰੋਧ ਵਧ ਗਿਆ ਤਾਂ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਸਥਿਤੀ ਬੇਕਾਬੂ ਹੋ ਗਈ ਸੀ। ਦੋਵਾਂ ਪਾਸਿਆਂ ਤੋਂ ਕਾਫੀ ਪੱਥਰ ਸੁੱਟੇ ਗਏ। ਇਸ ਦੌਰਾਨ ਇਕ ਧਿਰ ਦੇ ਆਗੂ ਤੇ ਥਾਣਾ ਤ੍ਰਿਪੜੀ ਦੇ ਐਸਐਚਓ ਕਰਮਵੀਰ ਸਿੰਘ ਜ਼ਖ਼ਮੀ ਹੋ ਗਏ।
Get the latest update about Truescoop news, check out more about Punjab news, & Latest news

Like us on Facebook or follow us on Twitter for more updates.