ਪਟਿਆਲਾ ਹਿੰਸਾ ਤੇ ਰਵਨੀਤ ਬਿੱਟੂ ਦਾ ਬਿਆਨ, ਕਿਹਾ: ਮੰਦਿਰ ਤੇ ਹਮਲਾ ਸ਼ਰਮਨਾਕ, ਆਪ ਸਰਕਾਰ ਹਰ ਫਰੰਟ 'ਤੇ ਹੋ ਰਹੀ ਫੇਲ

ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੋ ਰਿਹਾ ਹੈ। ਹਰ ਰੋਜ਼ ਕਿਤੇ ਨਾ ਕਿਤੇ ਗੋਲੀਆਂ ਚੱਲ ਰਹੀਆਂ ਹਨ, ਕਿਤੇ ਲੁੱਟ-ਖੋਹ ਦੀਆਂ ਘਟਨਾਵਾਂ ਹੋ ਰਹੀਆਂ ਹਨ। ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਵਿਗੜ ਗਿਆ ਹੈ। ਨਾਲ ਹੀ ਰਵਨੀਤ ਬਿੱਟੂ ਨੇ ਰਾਜੋਆਣਾ ਦੀ ਰਿਹੈ ਤੇ ਵੀ ਕਿਹਾ ਕਿ ਜੇ ਰਾਜੋਆਣਾ...

ਪਟਿਆਲਾ ਹਿੰਸਾ ਤੋਂ ਬਾਅਦ ਲਗਾਤਾਰ ਸਿਆਤੀ ਆਗੂਆਂ ਵਲੋਂ ਇਸ ਹਿੰਸਾ ਦੀ ਨਿੰਦਾ ਕੀਤੀ ਜਾ ਰਹੀ ਹੈ ਤੇ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਜਾ ਰਿਹਾ ਹੈ। ਹੁਣ ਪਟਿਆਲਾ ਹਿੰਸਾ ਦੇ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਬਾਰੇ ਬਿਆਨ ਦਿੱਤਾ ਹੈ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੋ ਰਿਹਾ ਹੈ। ਹਰ ਰੋਜ਼ ਕਿਤੇ ਨਾ ਕਿਤੇ ਗੋਲੀਆਂ ਚੱਲ ਰਹੀਆਂ ਹਨ, ਕਿਤੇ ਲੁੱਟ-ਖੋਹ ਦੀਆਂ ਘਟਨਾਵਾਂ ਹੋ ਰਹੀਆਂ ਹਨ। ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਵਿਗੜ ਗਿਆ ਹੈ। ਨਾਲ ਹੀ ਰਵਨੀਤ ਬਿੱਟੂ ਨੇ ਰਾਜੋਆਣਾ ਦੀ ਰਿਹੈ ਤੇ ਵੀ ਕਿਹਾ ਕਿ ਜੇ ਰਾਜੋਆਣਾ ਦੀ ਰਿਹਾਈ ਹੋਈ ਜਾ ਜਾਂਦੀ ਹੈ ਤਾਂ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਖਰਾਬ ਹੋ ਜਾਵੇਗਾ।  


ਲੁਧਿਆਣਾ 'ਚ ਪਹੁੰਚੇ ਰਵਨੀਤ ਬਿੱਟੂ ਨੇ ਕਿਹਾ ਕਿ ਆਪ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ। ਵਿਕਾਸ ਦੇ ਕੰਮ ਅੱਜ ਵੀ ਉੱਥੇ ਹੀ ਹਨ ਜਿੱਥੇ ਕਾਂਗਰਸ ਸਰਕਾਰ ਨੇ ਛੱਡ ਦਿੱਤਾ ਸੀ। ਪੰਜਾਬ ਦੀ ਬਿਹਤਰੀ ਨੂੰ ਦੇਖਦਿਆਂ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਸਨ ਪਰ ਇਹ ਬਦਲਾਅ ਅੱਤਵਾਦ ਵੱਲ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਮੰਦਰਾਂ 'ਤੇ ਹਮਲੇ ਸ਼ੁਰੂ ਹੋ ਗਏ ਹਨ। ਧਾਰਮਿਕ ਸਥਾਨਾਂ 'ਤੇ ਅਜਿਹੇ ਹਮਲੇ ਕਿਤੇ ਨਾ ਕਿਤੇ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ। ਜੇਕਰ ਪੰਜਾਬ ਦਾ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਅੱਤਵਾਦ ਮੁੜ ਪੰਜਾਬ ਵੱਲ ਮੂੰਹ ਕਰ ਲਵੇਗਾ। ਪੰਜਾਬ ਸ਼ਾਂਤੀ ਦਾ ਸੂਬਾ ਹੈ। ਪੰਜਾਬ ਦੇ ਲੋਕ ਭਾਈਚਾਰਕ ਲੋਕ ਹਨ ਪਰ ਮੁੱਠੀ ਭਰ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ।

ਬਲਵੰਤ ਸਿੰਘ ਰਾਜੋਆਣਾ ਬਾਰੇ ਬੋਲਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਰਾਜੋਆਣਾ ਜੇਲ ਤੋਂ ਬਾਹਰ ਆ ਜਾਂਦਾ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ। ਅੱਤਵਾਦ ਇੱਕ ਵਾਰ ਫਿਰ ਸਿਰ ਚੁੱਕਣਾ ਸ਼ੁਰੂ ਕਰ ਦੇਵੇਗਾ। ਜੇਕਰ ਸਮੇਂ ਸਿਰ ਖਾਲਿਸਤਾਨੀ ਸਮਰਥਕਾਂ 'ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ ਦੇ ਹਾਲਾਤ ਹੋਰ ਵਿਗੜ ਜਾਣਗੇ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

Get the latest update about CONGRESS PARTY, check out more about RAVNEET BITTU PATIALA CLASH, PATIALA CLASH, AAM ADMI PARTY & AAP BHAGWANT MANN

Like us on Facebook or follow us on Twitter for more updates.