ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ 'ਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ...

ਚੰਡੀਗੜ੍ਹ— ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ 'ਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਵੱਲੋਂ ਇਸ ਸੰਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਈ ਵਿਭਾਗਾਂ ਵੱਲੋਂ ਆਉਣ ਵਾਲੇ 2 ਤੋਂ ਢਾਈ ਸਾਲਾਂ ਦੌਰਾਨ ਸੇਵਾ ਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸੂਚੀ ਵੀ ਤਿਮਾਹੀਵਾਰ ਨਹੀਂ ਭੇਜੀ ਜਾ ਰਹੀ ਤੇ ਨਾ ਹੀ ਅਜਿਹੇ ਪੈਨਸ਼ਨ ਕੇਸ ਅਕਾਊਂਟੈਂਟ ਜਨਰਲ ਪੰਜਾਬ ਨੂੰ ਮਨਜ਼ੂਰੀ ਵਾਸਤੇ ਭੇਜੇ ਜਾ ਰਹੇ ਹਨ, ਜਿਸ ਕਾਰਨ ਅਕਾਊਂਟੈਂਟ ਜਨਰਲ ਵੱਲੋਂ ਅਧੂਰੇ ਅਤੇ ਤਰੁੱਟੀਪੂਰਨ ਕੇਸ ਵਾਪਸ ਭੇਜ ਦਿੱਤੇ ਜਾਂਦੇ ਹਨ।

ਐਮਾਜ਼ੌਨ-ਫਲਿੱਪਕਾਰਟ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਸਖ਼ਤ ਐਕਸ਼ਨ

ਅਜਿਹੇ ਹਾਲਾਤ ਕਾਰਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸੇਵਾਮੁਕਤੀ ਲਾਭ ਲੈਣ 'ਚ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ। ਬੁਲਾਰੇ ਨੇ ਦੱਸਿਆ ਕਿ ਅਜਿਹੇ ਢਿੱਲੜ ਵਿਵਹਾਰ ਕਾਰਨ ਕੇਸਾਂ ਦੇ ਨਿਪਟਾਰੇ 'ਚ ਦੇਰੀ ਨਾਲ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਪ੍ਰੇਸ਼ਾਨੀ ਤੋਂ ਇਲਾਵਾ ਵਿੱਤੀ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ੁਮੁਲਾਜ਼ਮ ਹਿੱਤੂ ਨੀਤੀਆਂ ਤਹਿਤ ਵਿੱਤ ਵਿਭਾਗ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

Get the latest update about Punjab News, check out more about Finance Department, Pension Case, True Scoop News & Online Punjabi News

Like us on Facebook or follow us on Twitter for more updates.