ਭਾਰਗੋ ਕੈਂਪ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੇ ਗਲਤ ਰਵੱਈਏ ਕਾਰਨ ਲੋਕਾਂ ਜਲੰਧਰ ਪੁਲਿਸ ਕਮਿਸ਼ਨਰ ਦਫਤਰ ਕੀਤਾ ਇਕੱਠ

ਜਲੰਧਰ ਦੇ ਪੁਲਿਸ ਕਮਿਸ਼ਨਰ ਦਫਤਰ ਵਿਖੇ ਅੱਜ ਵੱਖ-ਵੱਖ ਸੰਸਥਾਵਾਂ ਵੱਲੋਂ ਇਕੱਠੇ ਹੋ ਕੇ ਜਲੰਧਰ ਦੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਦੀ ਢਿੱਲੀ...

ਜਲੰਧਰ- ਜਲੰਧਰ ਦੇ ਪੁਲਿਸ ਕਮਿਸ਼ਨਰ ਦਫਤਰ ਵਿਖੇ ਅੱਜ ਵੱਖ-ਵੱਖ ਸੰਸਥਾਵਾਂ ਵੱਲੋਂ ਇਕੱਠੇ ਹੋ ਕੇ ਜਲੰਧਰ ਦੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੁਲੀਸ ਦੇ ਗਲਤ ਰਵੱਈਏ ਨੂੰ ਦੇਖਦੇ ਹੋਏ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਦੇ ਸਾਹਮਣੇ ਰੂਬਰੂ ਹੋਏ।

ਸਬੰਧੀ ਜਾਣਕਾਰੀ ਦਿੰਦੇ ਹੋਏ  ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਜਲੰਧਰ ਦੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਦਾ ਰਵੱਈਆ ਕਾਫ਼ੀ ਖ਼ਰਾਬ ਹੈ। ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਭਾਰਗੋ ਕੈਂਪ ਦੇ ਮੁਖੀ ਵੱਲੋਂ ਭਾਰਗੋ ਕੈਂਪ ਵਿਖੇ ਇੱਕ ਨਾਕਾ ਲਗਾਇਆ ਹੋਇਆ ਸੀ ਅਤੇ ਜਦੋਂ ਉਨ੍ਹਾਂ ਦੇ ਬੱਚੇ ਆਪਣੇ ਘਰ ਵੱਲ ਨੂੰ ਪਰਤ ਰਹੇ ਸਨ ਤਾਂ ਉਨ੍ਹਾਂ ਨੂੰ ਨਾਕੇ ਤੇ ਰੋਕ ਲਿਆ ਅਤੇ ਉਨ੍ਹਾਂ ਨੂੰ ਬਦਤਮੀਜ਼ੀ ਕੀਤੀ ਗਈ। ਜਦੋਂ ਉਨ੍ਹਾਂ ਦੇ ਬੱਚਿਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਇੱਥੇ ਪ੍ਰਧਾਨ ਹਨ ਤਾਂ ਤੁਸੀਂ ਉਨ੍ਹਾਂ ਦਾ ਇੱਕ ਵਾਰ ਗੱਲ ਕਰ ਲਓ ਤਾਂ ਉਨ੍ਹਾਂ ਵੱਲੋਂ ਕੋਈ ਵੀ ਗੱਲ ਨਹੀਂ ਸੁਣੀ ਗਈ ਅਤੇ ਉਨ੍ਹਾਂ ਨੂੰ ਬੁਰਾ-ਭਲਾ ਵੀ ਬੋਲਿਆ। ਉੱਥੇ ਹੀ ਸੰਸਥਾ ਦੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਜੇ ਚਲਾਨ ਕਰਨਾ ਹੈ ਤਾਂ ਉਹ ਬੇਸ਼ੱਕ ਕਰ ਸਕਦੇ ਹਨ ਲੇਕਿਨ ਕਿਸੇ ਨੂੰ ਵੀ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ, ਜੋ ਕਿ ਜਲੰਧਰ ਚ ਥਾਣਾ ਭਾਰਗੋ ਕੈਂਪ ਦੀ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। 

ਉਥੇ ਹੀ ਦੂਜੇ ਮਾਮਲੇ ਉੱਤੇ ਬੋਲਦੇ ਹੋਏ ਪੀੜਤ ਹਿਮਾਂਸ਼ੂ ਨੇ ਦੱਸਿਆ ਹੈ ਕਿ ਬੀਤੇ ਵੀਹ ਦਿਨ ਪਹਿਲਾਂ ਉਸ ਦੀ ਭੈਣ ਕੋਮਲ ਨੂੰ ਉਸਦੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਕੇ ਕੁੱਟਮਾਰ ਕਰਕੇ ਉਸ ਉੱਤੇ ਤੇਜ਼ਾਬ ਪਾ ਕੇ ਉਸ ਨੂੰ ਅੱਧੀ ਰਾਤ ਘਰੋਂ ਬਾਹਰ ਕੱਢ ਦਿੱਤਾ। ਉਸ ਨੇ ਆਪਣੀ ਭੈਣ ਨੂੰ ਪਹਿਲਾਂ ਸਿਵਲ ਹਸਪਤਾਲ ਵਿਖੇ ਲਿਜਾ ਕੇ ਇਲਾਜ ਕਰਵਾਇਆ ਅਤੇ ਉਸ ਦੀ ਐਮਐਲਆਰ ਕਟਾਈ ਅਤੇ ਉਸ ਨੇ ਥਾਣੇ ਵਿਖੇ ਮਾਮਲਾ ਵੀ ਦਰਜ ਕਰਾਇਆ। ਉਨ੍ਹਾਂ ਨੇ ਕਿਹਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਉਸ ਤੋਂ ਦਹੇਜ ਮੰਗ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜ ਸਾਲ ਪਹਿਲਾਂ ਉਸ ਦੀ ਭੈਣ ਦਾ ਵਿਆਹ ਹੋਇਆ ਸੀ ਅਤੇ ਹੁਣ ਉਸ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਸ ਦੀ ਭੈਣ ਨੂੰ ਘਰੋਂ ਵੀ ਕੱਢ ਦਿੱਤਾ। ਉਸ ਨੇ ਕਿਹਾ ਹੈ ਕਿ ਵੀਹ ਦਿਨ ਬੀਤ ਜਾਣ ਤੋਂ ਬਾਅਦ ਵੀ ਹਾਲੇ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਸਬੰਧ ਵਿੱਚ ਅੱਜ ਉਹ ਉੱਚ ਅਧਿਕਾਰੀਆਂ ਦੇ ਕੋਲ ਪੁੱਜੇ ਹਨ ਤਾਂ ਜੋ ਕਿ ਉਸ ਦੀ ਭੈਣ ਨੂੰ ਬਣਦਾ ਇਨਸਾਫ ਦਿਵਾਇਆ ਜਾਵੇ।

ਉਥੇ ਹੀ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਵੱਲੋਂ ਦੱਸਿਆ ਗਿਆ ਹੈ ਕਿ ਇਹ ਛੋਟੇ-ਛੋਟੇ ਮਸਲੇ ਸੀ ਜੋ ਕਿ ਅੱਜ ਉਨ੍ਹਾਂ ਦੇ ਕੋਲ ਪੁੱਜੇ ਹਨ ਅਤੇ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Get the latest update about Jalandhar Police Commissioner Office, check out more about Bhargo Camp Police, Truescoop News, Punjab News & People gather

Like us on Facebook or follow us on Twitter for more updates.