ਪੇਸ਼ਾਵਰ : ਪਾਕਿਸਤਾਨ 'ਚ ਸ਼ੁੱਕਰਵਾਰ ਦੀ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਬੰਬ ਹਮਲਾ; 30 ਲੋਕਾਂ ਦੀ ਮੌਤ ਸਮੇਤ 50 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੇਸ਼ਾਵਰ 'ਚ ਸ਼ੁੱਕਰਵਾਰ ਦੀ ਜੁਮੇ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਬੰਬ ਹਮਲੇ 'ਚ ਲਗਭਗ 30 ਸ਼ਰਧਾਲੂ ਮਾਰੇ ਗਏ।

ਲਾਹੌਰ— ਪਾਕਿਸਤਾਨ ਦੇ ਪੇਸ਼ਾਵਰ 'ਚ ਸ਼ੁੱਕਰਵਾਰ ਦੀ ਜੁਮੇ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਬੰਬ ਹਮਲੇ 'ਚ ਲਗਭਗ 30 ਸ਼ਰਧਾਲੂ ਮਾਰੇ ਗਏ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਪੇਸ਼ਾਵਰ ਦੇ ਕੋਚਾ ਰਿਸਾਲਦਾਰ ਇਲਾਕੇ ਦੇ ਕਿਸਾ ਖਵਾਨੀ ਬਾਜ਼ਾਰ ਦੀ ਇੱਕ ਮਸਜਿਦ ਵਿੱਚ ਹੋਇਆ।

ਪੇਸ਼ਾਵਰ ਪੁਲਸ ਮੁਤਾਬਕ ਦੋ ਹਮਲਾਵਰਾਂ ਨੇ ਸ਼ਹਿਰ ਦੇ ਕਿੱਸਾ ਖਵਾਨੀ ਬਾਜ਼ਾਰ ਵਿਚ ਸਥਿਤ ਮਸਜਿਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਥੇ ਖੜ੍ਹੇ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ ਹੈ। ਹਮਲੇ ਤੋਂ ਬਾਅਦ ਮਸਜਿਦ 'ਚ ਧਮਾਕਾ ਹੋਇਆ।

ਬਚਾਅ ਟੀਮ ਜ਼ਖਮੀਆਂ ਨੂੰ ਇੱਥੋਂ ਦੇ ਲੇਡੀ ਰੀਡਿੰਗ ਹਸਪਤਾਲ ਲਿਜਾ ਰਹੀ ਹੈ। ਸਥਾਨਕ ਲੋਕਾਂ ਨੇ ਵੀ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਅਤੇ ਸੁਰੱਖਿਆ ਟੀਮਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਜ਼ਖਮੀਆਂ 'ਚੋਂ 10 ਦੀ ਹਾਲਤ ਅਜੇ ਵੀ ਗੰਭੀਰ ਹੈ।


Get the latest update about injured, check out more about Dead, Truescoopnews, Truescoop & Bomb Blast

Like us on Facebook or follow us on Twitter for more updates.